17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰੂ ਨਾਨਕ ਕਾਲਜ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਸੰਬੰਧੀ ਧਾਰਮਿਕ ਪ੍ਰਦਰਸ਼ਨੀ ਲਗਾਈ

ਅਜੀਤ ਡੈਸਕ 16-04-2026
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਖ਼ਾਲਸਾ ਸਥਾਪਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਧਾਰਮਿਕ ਪ੍ਰਦਰਸ਼ਨੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਾਈ ਗਈ | ਕਾਲਜ ਪਿ੍ੰਸੀਪਲ ਡਾ. ਸਰਬਜੀਤ ਕੌਰ ਤੇ ਧਾਰਮਿਕ ਅਧਿਆਪਕ ਸਿਮਰਨਜੀਤ ਸਿੰਘ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਸਿੱਖ ਧਰਮ ਦੇ ਇਤਿਹਾਸ ਨੂੰ ਦਰਸਾਉਂਦੇ ਹੋਏ ਪੋਸਟਰ, ਗੁਰਬਾਣੀ ਦੀਆਂ ਤੁਕਾਂ ਤੇ ਵੱਖ-ਵੱਖ ਇਤਿਹਾਸਕ ਸ਼ਸਤਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਸੰਗੀਤ ਵਿਭਾਗ ਦੇ ਹਰਜੀਤ ਕੌਰ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣਾ ਤਜ਼ਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਉਨ੍ਹਾਂ ਨੂੰ ਸਿੱਖ ਧਰਮ ਦੇ ਇਤਿਹਾਸ ਤੋਂ ਜਾਣੂ ਕਰਵਾਉਂਦੀਆਂ ਹਨ | ਇਸ ਪ੍ਰਕਾਰ ਦੇ ਉਪਰਾਲੇ ਵਿਦਿਆਰਥੀਆਂ ਨੂੰ ਸਿੱਖੀ ਸਿਧਾਤਾਂ ਨਾਲ ਜੋੜਦਿਆਂ ਇਕ ਚੰਗਾ ਮਨੁੱਖ ਬਣਾਉਣ 'ਚ ਸਹਾਈ ਹੁੰਦੇ ਹਨ |
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।