17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 16-04-2026
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਡਾਕਟਰ ਅੰਬੇਦਕਰ ਪਾਰਕ ਵਿਖੇ ਸਮਾਗਮ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਗੰਧੜ ਜ਼ਿਲ੍ਹਾ ਪ੍ਰਧਾਨ ਆਰਮੀ ਵੈਟਨਰਜ਼ ਵੈੱਲਫ਼ੇਅਰ ਯੂਨੀਅਨ ਨੇ ਕੀਤੀ | ਇਸ ਮੌਕੇ ਵੱਖ-ਵੱਖ ਨੁਮਾਇੰਦਿਆਂ ਵਲੋਂ ਡਾ. ਅੰਬੇਡਕਰ ਦੇ ਬੁੱਤ 'ਤੇ ਫ਼ੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਇਸ ਮੌਕੇ ਹਰਬੰਸ ਸਿੰਘ ਸਿੱਧੂ ਮੁਲਾਜ਼ਮ ਆਗੂ, ਡਾਕਟਰ ਬਲਕਰਨ ਸਿੰਘ, ਗੁਰਦਾਸ ਸਿੰਘ ਮੰਗਲ ਸਿੰਘ ਸਰਪੰਚ, ਗੁਰਮੇਲ ਸਿੰਘ, ਗੁਰਚਰਨ ਸਿੰਘ ਰਿਟਾ. ਐੱਸ.ਡੀ.ਓ., ਹਰਜੀਤ ਸਿੰਘ ਲੱਧੜ, ਸੁਰਜੀਤ ਸਿੰਘ ਧਾਲੀਵਾਲ, ਮਾਸਟਰ ਕੁਲਦੀਪ ਸਿੰਘ ਰਹੂੜਿਆਂਵਾਲੀ, ਸੂਬੇਦਾਰ ਬਲਜੀਤ ਸਿੰਘ, ਸੁਖਦੇਵ ਸਿੰਘ ਸਰਪੰਚ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਅੰਬੇਡਕਰ ਜੈਅੰਤੀ ਮੌਕੇ ਭਾਜਪਾ ਵਲੋਂ ਸਮਾਗਮ ਕਰਵਾਇਆ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।