17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਐੱਸ. ਡੀ. ਮੈਮੋਰੀਅਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 16-04-2026
ਗਿੱਦੜਬਾਹਾ, 15 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਐੱਸ.ਡੀ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ (ਲਿਟਿਲ ਏਾਜਲ ਪਬਲਿਕ ਸਕੂਲ) ਗਿੱਦੜਬਾਹਾ ਵਿਖੇ ਐੱਮ.ਡੀ. ਨਿਸ਼ਾਂਤ ਬਾਘਲਾ ਅਗਵਾਈ ਵਿਚ ਵਿਸਾਖੀ ਦਾ ਪਾਵਨ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਵਿਸ਼ੇਸ਼ ਪ੍ਰੋਗਰਾਮ ਹੋਇਆ, ਜਿਸ 'ਚ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਰਵਾਇਤਾਂ ਨੂੰ ਦਰਸਾਉਂਦੀਆਂ ਰੰਗ-ਬਿਰੰਗੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ | ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰ. ਲਤਾ ਬਾਘਲਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਹ ਤਿਉਹਾਰ ਸਾਨੂੰ ਖ਼ੁਸ਼ਹਾਲੀ, ਏਕਤਾ ਤੇ ਮਿਹਨਤ ਦਾ ਸੰਦੇਸ਼ ਦਿੰਦਾ ਹੈ | ਅੰਤ 'ਚ ਸਭ ਨੇ ਇਕ-ਦੂਜੇ ਨੂੰ ਵਿਸਾਖੀ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਨੂੰ ਮਕਾਨ ਬਣਾ ਕੇ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।