17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਐੱਸ. ਡੀ. ਸਕੂਲ ਰੱਥੜੀਆਂ ਵਿਖੇ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 16-04-2026
ਮਲੋਟ, 15 ਅਪ੍ਰੈਲ (ਪਾਟਿਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2025-26 ਲਈ ਐਲਾਨੇ ਗਏ ਅੱਠਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿਚ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਸੋਨਮ ਪੁੱਤਰੀ ਅਮਿਤ ਕੁਮਾਰ ਨੇ 600 ਵਿਚੋਂ 550 (91.6) ਫ਼ੀਸਦੀ ਅੰਕ ਲੈ ਕੇ ਪਹਿਲਾ, ਅੰਸ਼ਿਕਾ ਪੁੱਤਰੀ ਧਰਮਵੀਰ ਸਿੰਘ ਨੇ 529 (88.16) ਫ਼ੀਸਦੀ ਅੰਕ ਲੈ ਕੇ ਦੂਜਾ ਤੇ ਸ਼ੁਭੀਪਾਲ ਪੁੱਤਰੀ ਨਰਿੰਦਰ ਕੁਮਾਰ ਨੇ 496 (82.66) ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਰਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਠਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸੌ ਫ਼ੀਸਦੀ ਰਿਹਾ | ਇਸ ਖ਼ੁਸ਼ੀ ਦੇ ਮੌਕੇ ਸੰਸਥਾ ਦੇ ਪ੍ਰਧਾਨ ਰਜਿੰਦਰ ਗਰਗ, ਮੈਨੇਜਰ ਵਿਕਾਸ ਗੋਇਲ, ਐੱਸ.ਡੀ. ਸਕੂਲ ਮਲੋਟ ਦੇ ਪਿ੍ੰਸੀਪਲ ਡਾ. ਨੀਰੂ ਬੱਠਲਾ ਵਾਟਸ ਅਤੇ ਸਕੂਲ ਪਿ੍ੰਸੀਪਲ ਰਮਨ ਕੁਮਾਰ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਚੂਰਾ ਪੋਸਤ ਸਮੇਤ ਔਰਤ ਕਾਬੂ, ਵਿਅਕਤੀ ਫ਼ਰਾਰ-ਪੁਲਿਸ ਵਲੋਂ ਮੁਕੱਦਮਾ ਦਰਜ ਅਗਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।