17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰੂ ਨਾਨਕ ਕਾਲਜ ਵਿਖੇ ਐੱਮ. ਐੱਸ. ਸੀ. ਭੌਤਿਕ ਵਿਗਿਆਨ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 16-04-2026
• ਵਿਦਿਆਰਥਣ ਹਰਵੀਰ ਕੌਰ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2025 ਦੇ ਐਲਾਨੇ ਨਤੀਜਿਆਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਭੌਤਿਕ ਵਿਗਿਆਨ ਵਿਭਾਗ ਨੇ ਅਕਾਦਮਿਕ ਇਤਿਹਾਸ ਨੂੰ ਦੁਹਰਾਉਂਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਵਿਭਾਗ ਦੇ ਮੁਖੀ ਡਾ. ਅਨੀਤਾ ਰਾਣੀ ਨੇ ਜਾਣਕਾਰੀ ਦਿੱਤੀ ਕਿ ਐੱਮ.ਐੱਸ.ਸੀ. ਭੌਤਿਕ ਵਿਗਿਆਨ ਸਮੈਸਟਰ ਪਹਿਲਾ ਦੀ ਵਿਦਿਆਰਥਣ ਹਰਵੀਰ ਕੌਰ ਸਪੁੱਤਰੀ ਜਗਸੀਰ ਸਿੰਘ ਨੇ 77.4 ਪ੍ਰਤੀਸ਼ਤ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੈਰਿਟ ਸੂਚੀ 'ਚ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਅਤੇ ਕਾਲਜ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਵਲੋਂ ਵਿਦਿਆਰਥਣ ਤੇ ਫੈਕਲਟੀ ਨੂੰ ਵਧਾਈ ਦਿੱਤੀ ਗਈ ਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਹਰਦੀਪ ਸਿੰਘ ਦੇਦ ਚੌਥੀ ਵਾਰ ਬੇਸਹਾਰਾ ਨੰਦੀ ਗਊਸ਼ਾਲਾ ਭਾਰੂ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਸਾਈਬਰ ਸਕਿਉਰਿਟੀ ਵਿਸ਼ੇ 'ਤੇ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।