17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ

ਅਜੀਤ ਡੈਸਕ 16-04-2026
ਮਲੋਟ, 15 ਅਪ੍ਰੈਲ (ਪਾਟਿਲ)-ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਮਲੋਟ ਤੇ ਪਿੰਡ ਸ਼ੇਰਾਂਵਾਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਪਿੰਡ ਸ਼ੇਰਾਂਵਾਲੀ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ, ਬਲਾਕ ਲੰਬੀ ਕੋਆਰਡੀਨੇਟਰ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ, ਪ੍ਰਧਾਨ ਸਵਰਨ ਸਿੰਘ, ਪ੍ਰਧਾਨ ਹਰਦਿਆਲ ਸਿੰਘ, ਪ੍ਰਧਾਨ ਹਰਜੀਤ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਤੀ ਗਈ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਸੰਦੀਪ ਗੁਪਤਾ ਦੀ ਟੀਮ ਵਲੋਂ ਲਗਭਗ 200 ਮਰੀਜ਼ਾਂ ਦੀ ਜਾਂਚ ਕੀਤੀ ਗਈ | ਜਾਂਚ ਦੌਰਾਨ 35 ਮਰੀਜ਼ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣੇ ਗਏ | ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ 16 ਅਪ੍ਰੈਲ ਨੂੰ ਦੁਪਹਿਰ 2 ਵਜੇ ਏਕਜੋਤ ਹਸਪਤਾਲ ਸੂਰਜਾ ਰਾਮ ਮਾਰਕੀਟ ਮਲੋਟ ਵਿਖੇ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਮੁਫ਼ਤ ਲੈਂਜ਼ ਵੀ ਲਗਾਏ ਜਾਣਗੇ | ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਗਿੱਲ ਨੇ ਪਿੰਡ ਸ਼ੇਰਾਂਵਾਲੀ ਦੀ ਸੰਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਇਸ ਮੌਕੇ ਕਮੇਟੀ ਮੈਂਬਰ ਬਲਕਾਰ ਸਿੰਘ, ਹਰਪਿੰਦਰ ਸਿੰਘ ਮੌੜ, ਬਖ਼ਸ਼ੀਸ਼ ਸਿੰਘ, ਭਗਵੰਤ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਸਰਦੂਲ ਸਿੰਘ, ਬੂਟਾ ਸਿੰਘ ਤੋਂ ਇਲਾਵਾ ਸਮਾਜ ਸੇਵੀ ਜਸਵਿੰਦਰ ਸਿੰਘ ਵਾਲੀਆ, ਮਾਸਟਰ ਹਰਜਿੰਦਰ ਸਿੰਘ ਮੌੜ, ਮਾਸਟਰ ਬਲਦੇਵ ਸਿੰਘ ਸਾਹੀਵਾਲ, ਸੁਖਜਿੰਦਰ ਸਿੰਘ, ਹਰਭਜਨ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਬੀ.ਐੱਸ.ਸੀ. ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹਰਦੀਪ ਸਿੰਘ ਦੇਦ ਚੌਥੀ ਵਾਰ ਬੇਸਹਾਰਾ ਨੰਦੀ ਗਊਸ਼ਾਲਾ ਭਾਰੂ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।