19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦਸਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 21-04-2026
ਗਿੱਦੜਬਾਹਾ, 20 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨਵੀਂ ਦਿੱਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਵਿਖੇ ਸਮਾਗਮ ਦੌਰਾਨ ਪਿ੍ੰ. ਗੁਰਦਾਸ ਸਿੰਘ ਮਾਨ ਤੇ ਸਮੂਹ ਸਟਾਫ਼ ਵਲੋਂ ਦਸਵੀਂ ਦੀ ਇਸ ਸਾਲਾਨਾ ਪ੍ਰੀਖਿਆ ਵਿਚ 90 ਫ਼ੀਸਦੀ ਤੋਂ 98.6 ਤੱਕ ਅੰਕ ਪ੍ਰਾਪਤ ਕਰਨ ਵਾਲੇ ਸਕੂਲ ਦੇ 39 ਵਿਦਿਆਰਥੀਆਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਪਿ੍ੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੇ 7 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ ਤੇ 32 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ 94.9 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ 8 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 100 'ਚੋਂ 100 ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸਾਹਿਤ ਕਰਨ ਲਈ ਸਕੂਲ ਵਲੋਂ 95 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ |
ਪਿਛਲੀ ਖ਼ਬਰ ਜ਼ਿਲ੍ਹੇ 'ਚ ਸੀ.ਐੱਮ. ਦੀ ਯੋਗਸ਼ਾਲਾ ਹੇਠ 15,470 ਮੈਂਬਰਾਂ ਨੇ ਕਰਵਾਈ ਰਜਿਸਟ੍ਰੇਸ਼ਨ-ਕੋਆਰਡੀਨੇਟਰ ਅਗਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।