08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਚੋਣਾਂ ਵਾਲੇ ਦਿਨ ਪ੍ਰਚਾਰ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਤੇ ਗਿੱਦੜਬਾਹਾ ਦੀਆਂ ਚੋਣਾਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਡੈਵੀ ਗੋਇਲ ਆਈ.ਏ.ਐੱਸ. ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲਜ਼ ਦੀਆਂ ਚੋਣਾਂ ਵਾਲੇ ਦਿਨ 26 ਮਈ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਬਣੇ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਅਨੁਸਾਰ ਪੋਲਿੰਗ ਸਟੇਸ਼ਨ ਜਾਂ ਜਨਤਕ ਜਾਂ ਨਿੱਜੀ ਜਗ੍ਹਾ 'ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕਾਂ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਵੀ ਵਿਅਕਤੀ ਵਲੋਂ ਸੈਲੂਲਰ ਫ਼ੋਨ/ਕੋਰਡਲੈਸ ਫ਼ੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫ਼ੋਨ ਆਦਿ ਦੀ ਵਰਤੋਂ ਕੀਤੀ ਜਾਵੇਗੀ | ਇਹ ਹੁਕਮ ਚੋਣ ਡਿਊਟੀ 'ਤੇ ਤਾਇਨਾਤ ਚੋਣ ਅਬਜਰਵਰਜ਼ ਪ੍ਰਸ਼ਾਸਨਿਕ/ਪੁਲਿਸ ਦੇ ਅਧਿਕਾਰੀਆਂ ਡਿਊਟੀ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਾਟਿੰਗ ਨਾਲ ਸੰਬੰਧਿਤ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ | ਇਸ ਤੋਂ ਇਲਾਵਾ ਪ੍ਰਚਾਰ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦਾ ਪੋਸਟਰ ਵੀ ਨਹੀਂ ਲਗਾਇਆ ਜਾਵੇਗਾ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਇਕ ਹੋਰ ਹੁਕਮ ਅਨੁਸਾਰ ਪੋਲਿੰਗ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਦੇ ਚੋਣ ਬੂਥ ਲਗਾਉਣ 'ਤੇ ਵੀ ਪਾਬੰਦੀ ਲਗਾਈ ਗਈ ਹੈ | ਬੂਥ ਪੋਲਿੰਗ ਲੁਕੇਸ਼ਨ ਤੋਂ 200 ਮੀਟਰ ਦੂਰ ਕੇਵਲ 1 ਮੇਜ 2 ਕੁਰਸੀਆਂ (ਬਿਨਾਂ ਸ਼ਾਮਿਆਨਾ/ਟੈਂਟ) ਹੀ ਲਗਾਏ ਜਾਣੇ ਹਨ, ਜਿਥੇ ਸੰਬੰਧਿਤ ਉਮੀਦਵਾਰ ਕੇਵਲ ਤਿੰਨ ਗੁਣਾਂ ਡੇਢ ਫੁੱਟ ਦਾ ਫਲੈਕਸ ਜਾਂ ਬੈਨਰ ਲਗਾ ਸਕਦੇ ਹਨ |
ਪਿਛਲੀ ਖ਼ਬਰ ਬੇਅਦਬੀ ਦੇ ਮਾਮਲੇ 'ਚ ਜਥੇਬੰਦੀਆਂ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨੇ 31 ਉਮੀਦਵਾਰਾਂ ਦੇ ਹੱਕ ਵਿੱਚ 4 ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।