08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮਿ੍ਤਾ ਵੜਿੰਗ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖ ਗਿਆ ਹੈ | ਸ੍ਰੀ ਮੁਕਤਸਰ ਸਾਹਿਬ ਵਿਖੇ ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਾਰਡਾਂ ਦਾ ਦੌਰਾ ਕਰ ਚੁੱਕੇ ਹਨ, ਉੱਥੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਅੰਮਿ੍ਤਾ ਵੜਿੰਗ ਨੇ ਵੀ ਵਾਰਡ ਨੰਬਰ 18 ਵਿਚ ਕਾਂਗਰਸੀ ਉਮੀਦਵਾਰ ਮੁਖਵਿੰਦਰ ਪਾਲ ਸਿੰਘ, ਵਾਰਡ ਨੰਬਰ 11 ਤੋਂ ਕਾਂਗਰਸੀ ਉਮੀਦਵਾਰ ਪਿ੍ਅੰਕਾ ਪਤਨੀ ਗੌਰਵ ਮਲੂਜਾ, ਵਾਰਡ ਨੰਬਰ 6 ਤੋਂ ਉਮੀਦਵਾਰ ਗੋਮਸੀ ਪੁੱਤਰ ਸੰਜੀਵ ਕੁਮਾਰ ਦੁਰੇਜਾ ਤੇ ਵਾਰਡ ਨੰਬਰ 29 ਤੋਂ ਉਮੀਦਵਾਰ ਕੁਲਵਿੰਦਰ ਸਿੰਘ ਸ਼ੋਕੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਅਤੇ ਵੋਟਰਾਂ ਨੂੰ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸ਼ਹਿਰ ਲਈ ਕੋਈ ਵੱਡਾ ਪ੍ਰੋਜੈਕਟ ਨਹੀਂ ਲਿਆਂਦਾ | ਇਥੋਂ ਤੱਕ ਕਿ ਰਾਸ਼ਨ ਤੇ ਬੁਢਾਪਾ ਪੈਨਸ਼ਨਾਂ ਤੱਕ ਨਹੀਂ ਮਿਲ ਰਹੀਆਂ, ਜਦਕਿ ਕਾਂਗਰਸ ਸਰਕਾਰ ਨੇ ਤਾਂ ਔਰਤਾਂ ਦਾ ਸਫ਼ਰ ਮੁਫ਼ਤ ਕਰ ਦਿੱਤਾ ਸੀ | ਇਸ ਮੌਕੇ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਜਗਮੀਤ ਸਿੰਘ ਬਰਾੜ ਵਲੋਂ ਭਾਜਪਾ ਉਮੀਦਵਾਰ ਪਰਮਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਲੋਕ ਹਿਤਾਂ ਵਾਲੇ ਫ਼ੈਸਲਿਆਂ ਨੂੰ ਤਰਜੀਹ ਦਿੱਤੀ: ਸੂਬਾ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।