08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਗਮੀਤ ਸਿੰਘ ਬਰਾੜ ਵਲੋਂ ਭਾਜਪਾ ਉਮੀਦਵਾਰ ਪਰਮਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 17 ਤੋਂ ਭਾਜਪਾ ਉਮੀਦਵਾਰ ਪਰਮਜੀਤ ਕੌਰ ਭੁੱਲਰ ਦੇ ਚੋਣ ਦਾ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਪਰਮਜੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਇਆ ਜਾਵੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੂਬੇ 'ਚ ਭਾਜਪਾ ਸਰਕਾਰ ਬਣਾਉਣ ਲਈ ਪਾਰਟੀ ਨੂੰ ਨਗਰ ਕੌਂਸਲ ਚੋਣਾਂ ਵਿਚ ਜਿਤਾ ਕੇ ਮਜ਼ਬਤ ਕੀਤਾ ਜਾਵੇ | ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਰਾਜੇਸ਼ ਗੋਰਾ ਪਠੇਲਾ, ਭਾਈ ਰਾਹੁਲ ਸਿੰਘ ਸਿੱਧੂ, ਸ਼ੇਖਰ ਕਾਲੜਾ, ਭਾਈ ਰਸਬੀਰ ਸਿੰਘ, ਬਲਜੀਤ ਸਿੰਘ ਭੁੱਟੀਵਾਲਾ ਤੋਂ ਇਲਾਵਾ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਦੀਪਕ ਗਰਗ ਵਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮਿ੍ਤਾ ਵੜਿੰਗ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।