08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾਂਗਰਸੀ ਉਮੀਦਵਾਰ ਦੀਪਕ ਗਰਗ ਵਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ

ਅਜੀਤ ਡੈਸਕ 22-05-2026
ਗਿੱਦੜਬਾਹਾ, 21 ਮਈ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦਾ ਮਾਹੌਲ ਦਿਨੋਂ-ਦਿਨ ਗਰਮਾਉਂਦਾ ਜਾ ਰਿਹਾ ਹੈ | ਇਸੇ ਤਹਿਤ ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀਪਕ ਗਰਗ ਵਲੋਂ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਵਾਰਡ ਵਾਸੀਆਂ ਪਾਸੋਂ ਆਪਣੇ ਹੱਕ ਵਿਚ ਵੋਟਾਂ ਦੀ ਅਪੀਲ ਕੀਤੀ ਗਈ | ਚੋਣ ਪ੍ਰਚਾਰ ਦੌਰਾਨ ਦੀਪਕ ਗਰਗ ਨੇ ਕਿਹਾ ਕਿ ਵਾਰਡ ਨੰਬਰ 6 ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਤਰਜ਼ੀਹ ਦੇ ਆਧਾਰ 'ਤੇ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੋਵੇਗੀ | ਉਨ੍ਹਾਂ ਕਿਹਾ ਕਿ ਇਲਾਕੇ ਵਿਚ ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ ਪ੍ਰਬੰਧ ਤੇ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਹਲਕੇ ਵਿਚ ਸੜਕਾਂ ਦੀ ਮੁਰੰਮਤ, ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ, ਸੀਵਰੇਜ ਪ੍ਰਬੰਧਾਂ ਵਿਚ ਸੁਧਾਰ ਅਤੇ ਲੋਕ ਭਲਾਈ ਨਾਲ ਜੁੜੇ ਕਈ ਪ੍ਰੋਜੈਕਟ ਲਿਆਂਦੇ ਤੇ ਉਨ੍ਹਾਂ ਨੂੰ ਪੂਰਾ ਕੀਤਾ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਿਕਾਸ ਤੇ ਲੋਕਾਂ ਦੀ ਭਲਾਈ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਇਸ ਵਾਰ ਵੀ ਲੋਕ ਵਿਕਾਸ ਦੇ ਮੁੱਦੇ 'ਤੇ ਹੀ ਆਪਣਾ ਫ਼ੈਸਲਾ ਕਰਨਗੇ | ਇਸ ਮੌਕੇ ਸੰਦੀਪ ਗਰਗ ਸੀਪਾ
ਪਿਛਲੀ ਖ਼ਬਰ ਉਮੀਦਵਾਰ ਸੱਤਪਾਲ ਭੂੰਦੜ ਦੇ ਹੱਕ 'ਚ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਜਗਮੀਤ ਸਿੰਘ ਬਰਾੜ ਵਲੋਂ ਭਾਜਪਾ ਉਮੀਦਵਾਰ ਪਰਮਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।