07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 8 ਤੋਂ 'ਆਪ' ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ ਦੀ ਚੋਣ ਮੁਹਿੰਮ ਨੇ ਜ਼ੋਰ ਫ਼ੜਿਆ

ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵਲੋਂ ਸਖ਼ਤ ਗਰਮੀ ਦੇ ਬਾਵਜੂਦ ਆਪਣੀ ਆਪਣੀ ਜਿੱਤ ਲਈ ਚੋਣ ਪ੍ਰਚਾਰ ਲਗਾਤਾਰ ਜਾਰੀ ਹੈ | ਇਸ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪਿੰਦਰ ਸਿੰਘ ਸ਼ੈਲੀ ਦੀ ਚੋਣ ਮੁਹਿੰਮ ਨੇ ਵੀ ਤੇਜ਼ੀ ਫ਼ੜ੍ਹ ਲਈ ਹੈ | ਉਨ੍ਹਾਂ ਆਪਣੇ ਸਮਰਥਕਾਂ ਨਾਲ ਵੱਖ-ਵੱਖ ਮੁਹੱਲਿਆਂ ਵਿਚ ਜਾ ਕੇ ਘਰਾਂ 'ਚ ਵੋਟਰਾਂ ਨਾਲ ਰਾਬਤਾ ਕੀਤਾ ਅਤੇ ਵੋਟਰਾਂ ਨੂੰ ਆਪਣੇ ਹੱਕ ਵਿਚ ਪ੍ਰੇਰਿਆ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਿਜਲੀ ਬਿੱਲ ਮੁਆਫ਼ੀ ਦੀ ਸਾਰੇ ਵਰਗਾਂ ਨੂੰ ਸਹੂਲਤ ਦਿੱਤੀ ਗਈ ਹੈ, ਉਸੇ ਤਰ੍ਹਾਂ 10 ਲੱਖ ਸਿਹਤ ਬੀਮਾ ਯੋਜਨਾ ਲਾਗੂ ਕਰਕੇ ਲੋਕਾਂ ਨੂੰ ਵੱਡਾ ਲਾਭ ਪਹੁੰਚਾਇਆ ਹੈ | ਹੋਰ ਵੀ ਲੋਕ ਭਲਾਈ ਸਕੀਮਾਂ ਚਾਲੂ ਕਰਕੇ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੇ ਦਿਲ ਜਿੱਤ ਲਏ ਹਨ | ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਨਗਰ ਕੌਂਸਲ ਬਣਦੀ ਹੈ ਤਾਂ ਸ਼ਹਿਰ ਦੇ ਵੱਡੀ ਪੱਧਰ 'ਤੇ ਵਿਕਾਸ ਕੰਮ ਹੋਣਗੇ | ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਇਲਾਕੇ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਸਮਰਥਕ ਉਨ੍ਹਾਂ ਦੇ ਨਾਲ ਸਨ |
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਜਿੰਮੀ ਬਰਾੜ ਨੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਦੇ ਦੋਸ਼ ਲਗਾਏ ਅਗਲੀ ਖ਼ਬਰ ਵਾਰਡ ਨੰਬਰ 13 ਤੋਂ ਭਾਜਪਾ ਉਮੀਦਵਾਰ ਅੰਜੂ ਭਟੇਜਾ ਦੇ ਚੋਣ ਪ੍ਰਚਾਰ 'ਚ ਜੁਟੇ ਸਮਰਥਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।