07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਰਾਜਾ ਵੜਿੰਗ ਵਲੋਂ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਦੇ ਚੋਣ ਦਫ਼ਤਰ ਦਾ ਉਦਘਾਟਨ

ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਲਈ ਸਰਗਰਮੀਆਂ ਲਗਾਤਾਰ ਜਾਰੀ ਹਨ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 4 ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਜੇਕਰ ਹੁਣ ਮਿਉਂਸੀਪਲ ਕਮੇਟੀ ਵੀ ਕਾਂਗਰਸ ਪਾਰਟੀ ਦੀ ਬਣੇਗੀ ਤਾਂ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਵੇਗਾ | ਇਸ ਮੌਕੇ ਯਾਦਵਿੰਦਰ ਸਿੰਘ ਨੇ ਵੀ ਵੋਟਰਾਂ ਨੂੰ ਅਪੀਲ ਕੀਤੀ ਕਿ ਮੈਨੂੰ ਕਾਮਯਾਬ ਕੀਤਾ ਜਾਵੇ ਤਾਂ ਜੋ ਵਾਰਡ ਵਾਸੀਆਂ ਦੀਆਂ ਸਾਰੀਆਂ ਮੰਗਾਂ ਤੇ ਮੁਸ਼ਕਿਲਾਂ ਦਾ ਹੱਲ ਕਰਵਾਇਆ ਜਾ ਸਕੇ | ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ ਸੋਥਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਸਾਬਕਾ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ, ਬਲਕਰਨ ਸਿੰਘ ਚਹਿਲ, ਗੁਰਪ੍ਰੀਤ ਸਿੰਘ ਗਿੱਲ, ਗੋਰਾ ਸਿੰਘ, ਭੋਲਾ ਸੰਗੂਧੌਣ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗ਼ਲਤ ਸੰਗਤ ਦੇ ਸ਼ਿਕਾਰ ਹੋਏ ਸੇਵਾਦਾਰ ਨੂੰ ਗੁਰਦੁਆਰਾ ਕਮੇਟੀ ਨੇ ਕੀਤਾ ਬੇਦਖ਼ਲ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਜਿੰਮੀ ਬਰਾੜ ਨੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਦੇ ਦੋਸ਼ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।