28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਾਵਾ ਯਾਦਵਿੰਦਰ ਸਿੰਘ ਲਾਲੀ ਨੇ 'ਆਪ' ਦੇ 5 ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ

ਅਜੀਤ ਡੈਸਕ 01-06-2026
ਸ੍ਰੀ ਮੁਕਤਸਰ ਸਾਹਿਬ, 31 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕਾਰੋਬਾਰੀ ਅਤੇ ਸਮਾਜ ਸੇਵਕ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 4 ਤੋਂ ਜੇਤੂ ਰਹੇ ਉਮੀਦਵਾਰ ਧਰਮਿੰਦਰ ਸਿੰਘ, ਵਾਰਡ ਨੰਬਰ 5 ਤੋਂ ਜੇਤੂ ਸ਼ਿੰਦਰ ਕੌਰ, ਵਾਰਡ ਨੰਬਰ 7 ਤੋਂ ਪੂਨਮ ਰਾਣੀ, ਵਾਰਡ ਨੰਬਰ 8 ਤੋਂ ਗੁਰਪਿੰਦਰ ਸਿੰਘ ਸ਼ੈਲੀ ਅਤੇ ਵਾਰਡ ਨੰਬਰ 12 ਤੋਂ ਜੇਤੂ ਰਹੇ ਗੁਰਪ੍ਰੀਤ ਸਿੰਘ ਬਰਾੜ ਨੂੰ ਆਪਣੇ ਗ੍ਰਹਿ ਵਿਖੇ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ | ਇਸ ਮੌਕੇ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਵੋਟਰਾਂ ਵਲੋਂ ਆਮ ਆਦਮੀ ਪਾਰਟੀ ਨੂੰ ਚੰਗਾ ਹੁੰਗਾਰਾ ਦਿੱਤਾ ਗਿਆ ਹੈ | ਉਨ੍ਹਾਂ ਸਮੂਹ ਨਵੇਂ ਚੁਣੇ ਕੌਂਸਲਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਅਤੇ ਤਰੱਕੀ ਲਈ ਪੂਰੀ ਮਿਹਨਤ ਕੀਤੀ ਜਾਵੇ | ਇਸ ਸ਼ਹਿਰ ਦੇ ਬਹੁਪੱਖੀ ਵਿਕਾਸ ਵੱਲ ਧਿਆਨ ਦੇਣ ਦੀ ਲੋੜ ਹੈ ਅਤੇ ਸ਼ਹਿਰ ਦੀ ਦਿੱਖ ਨੂੰ ਸਫ਼ਾਈ ਪੱਖੋਂ ਸੁੰਦਰ ਕਰਨ ਲਈ ਵੀ ਸਭ ਨੂੰ ਪਹਿਲ ਦੇ ਅਧਾਰ 'ਤੇ ਮਿਹਨਤ ਕਰਨੀ ਚਾਹੀਦੀ ਹੈ |
ਇਸ ਮੌਕੇ ਸਮੂਹ ਕੌਂਸਲਰਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਲੋਕਾਂ ਵਲੋਂ ਦਿੱਤੀ ਗਈ ਸੇਵਾ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ | ਉਨ੍ਹਾਂ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਰਮਜੀਤ ਸਿੰਘ ਕਾਲਾ, ਸੁਰਜੀਤ ਸਿੰਘ ਸੀਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਰਿਗੁਨ ਹੋਮੀਓ ਕਲੀਨਿਕ ਬਠਿੰਡਾ ਦੇ ਸਹਿਯੋਗ ਨਾਲ 36ਵਾਂ ਮੁਫ਼ਤ ਹੋਮਿਓਪੈਥੀ ਕੈਂਪ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਅੰਦਾਜ਼ੇ ਤੋਂ ਘੱਟ ਸੀਟਾਂ ਮਿਲੀਆਂ, ਵੋਟ ਸ਼ੇਅਰ ਕਾਇਮ-ਰੋਜ਼ੀ ਬਰਕੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।