28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਥਾਂਦੇਵਾਲਾ ਦੇ ਸਰਪੰਚ ਵਲੋਂ ਅਧਿਆਪਕਾਂ ਦਾ ਸਨਮਾਨ

ਅਜੀਤ ਡੈਸਕ 01-06-2026
ਸ੍ਰੀ ਮੁਕਤਸਰ ਸਾਹਿਬ, 31 ਮਈ (ਹਰਮਹਿੰਦਰ ਪਾਲ)-ਸਿੱਖਿਆ ਖੇਤਰ ਵਿਚ ਪੰਜਾਬ ਦੇ ਪੂਰੇ ਭਾਰਤ ਵਿਚ ਪਹਿਲੇ ਨੰਬਰ 'ਤੇ ਆਉਣ 'ਤੇ ਮਿਹਨਤੀ ਅਧਿਆਪਕਾਂ ਦਾ ਸਨਮਾਨ ਸਿੱਖਿਆ ਵਿਭਾਗ ਵਲੋਂ ਕੀਤਾ ਗਿਆ, ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਸਤਖ਼ਤਾਂ ਹੇਠ ਸਨਮਾਨ ਪੱਤਰ ਭੇਜੇ ਗਏ | ਇਸੇ ਤਹਿਤ ਨੇੜਲੇ ਪਿੰਡ ਥਾਂਦੇਵਾਲਾ ਦੇ ਸਰਪੰਚ ਬਲਵਿੰਦਰ ਸਿੰਘ ਬਿੰਦਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਬਰਾਂਚ ਦੇ ਮਿਹਨਤੀ ਅਧਿਆਪਕਾਂ ਨਵਦੀਪ ਸਿੰਘ ਸੁੱਖੀ, ਜਸਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵਲੋਂ ਭੇਜੇ ਇੰਨ੍ਹਾਂ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਉਨਾਂ ਕਿਹਾ ਕਿ ਸਮੁੱਚੇ ਪਿੰਡ ਨੂੰ ਇੰਨ੍ਹਾਂ ਅਧਿਆਪਕਾਂ 'ਤੇ ਮਾਨ ਹੈ ਤੇ ਇਸ ਸਕੂਲ ਨੂੰ ਪਿਛਲੇ ਦਿਨੀਂ ਜ਼ਿਲ੍ਹੇ 'ਚੋਂ ਵਧੀਆ ਨਤੀਜੇ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਵੀ ਸਨਮਾਨਿਤ ਕੀਤਾ ਗਿਆ ਸੀ | ਸਕੂਲ ਵਿਚ ਕਰਵਾਈ ਗਈ ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਇਹ ਸਨਮਾਨ ਕੀਤਾ ਗਿਆ | ਇਸ ਮੌਕੇ ਹੁਸ਼ਿਆਰ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ | ਸਰਪੰਚ ਬਿੰਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੁਆਰਾ ਸਕੂਲਾਂ 'ਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਹੀ ਪੰਜਾਬ ਅੱਜ ਸਮੁੱਚੇ ਦੇਸ਼ 'ਚ ਮੋਹਰੀ ਹੈ | ਇਸ ਲਈ ਅਧਿਆਪਕਾਂ, ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਵੀ ਪੂਰਾ ਯੋਗਦਾਨ ਹੈ | ਇਸ ਮੌਕੇ ਐਸ.ਐਮ.ਸੀ ਚੇਅਰਮੈਨ ਤਰਸਵਿੰਦਰ ਸਿੰਘ, ਪ੍ਰਧਾਨ ਗੁਰਦੀਪ ਸਿੰਘ, ਅਮਰੀਕ ਸਿੰਘ ਮੈਂਬਰ, ਐਸ. ਐਮ. ਸੀ. ਮੈਂਬਰ ਨਿਸ਼ਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਪਿ੍ੰਸੀਪਲ ਗੁਲਸ਼ਨ ਅਰੋੜਾ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਬਲਾਕ ਮਲੋਟ ਦੇ ਮੁੜ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਹਰਿਗੁਨ ਹੋਮੀਓ ਕਲੀਨਿਕ ਬਠਿੰਡਾ ਦੇ ਸਹਿਯੋਗ ਨਾਲ 36ਵਾਂ ਮੁਫ਼ਤ ਹੋਮਿਓਪੈਥੀ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।