11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਰਕਾਰੀ ਰੱਥੜੀਆਂ ਦੇ ਸਾਬਕਾ ਵਿਦਿਆਰਥੀ ਦੀ ਪੰਜਾਬ ਪੁਲਿਸ ’ਚ ਕਾਂਸਟੇਬਲ ਵਜੋਂ ਚੋਣ

ਮਲੋਟ , 10 ਅਗਸਤ ( ਪਾਟਿਲ )- ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਵਿਦਿਆਰਥੀ ਰੋਹਿਤ ਕੁਮਾਰ ਦੀ ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਚੋਣ ਹੋਣ ’ ਤੇ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ । ਰੋਹਿਤ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਤੋਂ ਪੰਜਵੀਂ ਜਮਾਤ ਤੱਕ ਦੀ ਸਿੱਖਿਆ ਹਾਸਿਲ ਕਰਨ ਉਪਰੰਤ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਆਪਣੀ ਪੜ੍ਹਾਈ ਜਾਰੀ ਰੱਖੀ ।

ਅਜੀਤ ਡੈਸਕ 11-08-2026
ਮਲੋਟ , 10 ਅਗਸਤ ( ਪਾਟਿਲ )- ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਵਿਦਿਆਰਥੀ ਰੋਹਿਤ ਕੁਮਾਰ ਦੀ ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਚੋਣ ਹੋਣ ’ ਤੇ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ । ਰੋਹਿਤ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਤੋਂ ਪੰਜਵੀਂ ਜਮਾਤ ਤੱਕ ਦੀ ਸਿੱਖਿਆ ਹਾਸਿਲ ਕਰਨ ਉਪਰੰਤ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਆਪਣੀ ਪੜ੍ਹਾਈ ਜਾਰੀ ਰੱਖੀ । ਇਸ ਮੌਕੇ ਸਕੂਲ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਪਿਛਲੇ ਸਮੇਂ ਦੌਰਾਨ ਕਰੀਬ ਦੋ ਦਰਜਨ ਵਿਦਿਆਰਥੀਆਂ ਦੀ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ ਹੋ ਚੁੱਕੀ ਹੈ । ਇਨ੍ਹਾਂ ਵਿਚੋਂ ਕਈ ਵਿਦਿਆਰਥੀ ਵੱਖ - ਵੱਖ ਸਰਕਾਰੀ ਅਹੁਦਿਆਂ ’ ਤੇ ਨਿਯੁਕਤ ਹੋ ਕੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ । ਇਸ ਮੌਕੇ ਸਮੂਹ ਸਟਾਫ਼ ਵਲੋਂ ਰੋਹਿਤ ਕੁਮਾਰ ਨੂੰ ਪੰਜਾਬ ਪੁਲਿਸ ਵਿਚ ਕਾਂਸਟੇਬਲ ਵਜੋਂ ਚੁਣੇ ਜਾਣ ’ ਤੇ ਵਧਾਈ ਦਿੱਤੀ ਗਈ ਅਤੇ ਉਸ ਨੂੰ ਸਨਮਾਨਿਤ ਕੀਤਾ ਗਿਆ ।
ਪਿਛਲੀ ਖ਼ਬਰ ਨੀਟ ਪ੍ਰੀਖਿਆ ਪਾਸ ਕਰਕੇ ਅਨਮੋਲਪ੍ਰੀਤ ਸਿੰਘ ਨੇ ਮੈਡੀਕਲ ਕਾਲਜ ’ਚ ਦਾਖ਼ਲਾ ਹਾਸਿਲ ਕੀਤਾ ਅਗਲੀ ਖ਼ਬਰ ਭਾਈ ਜਤਿੰਦਰਪਾਲ ਸਿੰਘ ਨੂੰ ਸਵਰਨਕਾਰ ਸੰਘ ਅਤੇ ਵਪਾਰ ਮੰਡਲ ਮੋਗਾ ਵਲੋਂ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।