13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਈਸ ਮਿਲੱਰਜ਼ ਐਸੋਸੀਏਸ਼ਨ ਦੀ ਇਕੱਤਰਤਾ ’ਚ ਕੌਮੀ ਪ੍ਰਧਾਨ ਸੈਣੀ ਪੁੱਜੇ

ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਸ਼ੈਲਰ ਮਾਲਕਾਂ ਨੇ ਹਿੱਸਾ ਲਿਆ। ਮੀਟਿੰਗ ’ਚ ਪੁੱਜੇ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤਰਸੇਮ ਸੈਣੀ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਨਿੱਘੀ ਆਮਦ ਨੂੰ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਸੰਧੂ ਨੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਵਲੋਂ ਜੀ ਆਇਆ ਆਖਿਆ।

ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਇਕੱਤਰਤਾ ’ਚ ਕੌਮੀ ਪ੍ਰਧਾਨ ਤਰਸੇਮ ਸੈਣੀ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਹਰਪਾਲ ਸਿੰਘ ਸੰਧੂ ਅਤੇ ਹੋਰ ਸੀਨੀਅਰ ਅਹੁਦੇਦਾਰ। ਤਸਵੀਰ : ਮੋਹਰ ਗਿੱਲ 13-08-2026
ਕੋਟਕਪੂਰਾ, 12 ਅਗਸਤ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੋਟਕਪੂਰਾ ਵਿਖੇ ਹੋਈ, ਜਿਸ ਵਿਚ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਸ਼ੈਲਰ ਮਾਲਕਾਂ ਨੇ ਹਿੱਸਾ ਲਿਆ। ਮੀਟਿੰਗ ’ਚ ਪੁੱਜੇ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤਰਸੇਮ ਸੈਣੀ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਨਿੱਘੀ ਆਮਦ ਨੂੰ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਸੰਧੂ ਨੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਵਲੋਂ ਜੀ ਆਇਆ ਆਖਿਆ। ਮੀਟਿੰਗ ’ਚ ਪ੍ਰਮੁੱਖ ਤੌਰ ’ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਤਰਸੇਮ ਸੈਣੀ, ਗੁਰਦੀਪ ਸਿੰਘ ਚੀਮਾ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਐਫ਼.ਸੀ.ਆਈ ਕੋਲ ਮਿਲਿੰਗ ਲਈ ਜਗ੍ਹਾ ਨਾ ਹੋਣ ਕਾਰਨ ਸ਼ੈਲਰ ਮਾਲਕਾਂ ਨੂੰ ਸਮੱਸਿਆਵਾਂ ਆ ਰਹੀਆਂ ਹਨ। ਮਿਲਿੰਗ ਨਾ ਹੋਣ ਕਾਰਨ ਮਜਬੂਰਨ ਸ਼ੈਲਰ ਮਾਲਕਾਂ ਨੂੰ ਆਪਣੇ ਸ਼ੈਲਰ ਬੰਦ ਕਰਨੇ ਪੈ ਗਏ ਹਨ, ਜਿਸ ਦੇ ਨਤੀਜੇ ਵਜੋਂ ਵੱਡਾ ਆਰਥਿਕ ਘਾਟਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਰਫ਼ਤਾਰ ਨਾਲ ਐਫ਼.ਸੀ.ਆਈ ਦੁਆਰਾ ਮਿਲਿੰਗ ਲਈ ਸਪੇਸ ਬਣਾਈ ਜਾ ਰਹੀ ਹੈ, ਉਸ ਹਿਸਾਬ ਨਾਲ ਅਜੇ ਇਕ ਸਾਲ ਹੋਰ ਲੱਗ ਜਾਣ ਦੀ ਸੰਭਾਵਨਾ ਹੈ। ਬੁਲਾਰਿਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਲਗਾਤਾਰ ਮੀਟਿੰਗਾਂ ਕਰਕੇ ਲਾਮਬੰਦ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਸੰਧੂ, ਪ੍ਰਧਾਨ ਓਮੇਸ਼ ਗਰਗ, ਕਿ੍ਰਸ਼ਨ ਗੋਇਲ, ਹਰੀ ਕਿ੍ਰਸ਼ਨ ਮਿੱਤਲ ਅਤੇ ਹੋਰਨਾਂ ਬੁਲਾਰਿਆਂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਜਥੇਬੰਦੀ ਵਲੋਂ ਜਥੇਬੰਦੀ ਦੀ ਹਾਈਕਮਾਨ ਵਲੋਂ ਲਏ ਗਏ ਫ਼ੈਸਲੇ ਦੀ ਪੂਰਨ ਹਮਾਇਤ ਕੀਤੀ ਜਾਵੇਗੀ। ਅੰਤ ’ਚ ਸੀਨੀਅਰ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਰਾਈਸ ਮਿਲੱਰਜ਼ ਐਸੋਸੀਏਸ਼ਨ ਦੀ ਇਕੱਤਰਤਾ ’ਚ ਕੌਮੀ ਪ੍ਰਧਾਨ ਸੈਣੀ ਪੁੱਜੇ ਡੀ.ਏ.ਵੀ. ਕਾਲਜ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦਿ... ਅਗਲੀ ਖ਼ਬਰ ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ ਗਿੱਧਾ ਕੁਈਨ ਜਸਨੂਰ ਕੌਰ ਢਿੱਲੋਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।