13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਾਈਸ ਮਿਲੱਰਜ਼ ਐਸੋਸੀਏਸ਼ਨ ਦੀ ਇਕੱਤਰਤਾ ’ਚ ਕੌਮੀ ਪ੍ਰਧਾਨ ਸੈਣੀ ਪੁੱਜੇ ਡੀ.ਏ.ਵੀ. ਕਾਲਜ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦਿਵਸ ਮਨਾਇਆ

ਮਲੋਟ, 12 ਅਗਸਤ (ਪਾਟਿਲ)-6 ਪੰਜਾਬ ਬਟਾਲੀਅਨ ਐੱਨ. ਸੀ.

ਕੈਰਵ ਸਿਡਾਨਾ , ਪਿਤਾ: ਦੀਪਕ ਸਿਡਾਨਾ, ਮਾਤਾ: ਨੈਨਸੀ ਸਿਡਾਨਾ, ਵਾਸੀ: ਗਿੱਦੜਬਾਹਾ 13-08-2026
ਮਲੋਟ, 12 ਅਗਸਤ (ਪਾਟਿਲ)-6 ਪੰਜਾਬ ਬਟਾਲੀਅਨ ਐੱਨ.ਸੀ.ਸੀ. ਅਤੇ ਗਰੁੱਪ ਹੈੱਡ ਕੁਆਰਟਰ ਤੋਂ ਪ੍ਰਾਪਤ ਨਿਰਦੇਸ਼ਾਂ, ਕਮਾਂਡਿੰਗ ਅਫ਼ਸਰ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਡੀ.ਏ.ਵੀ. ਕਾਲਜ ਮਲੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦਿਵਸ ਮਨਾਇਆ ਗਿਆ। ਇਸ ਮੌਕੇ 50 ਤੋਂ ਵੱਧ ਐੱਨ.ਸੀ.ਸੀ. ਕੈਡਿਟਾਂ ਅਤੇ ਸਟਾਫ਼ ਮੈਂਬਰਾਂ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਹਿੱਸਾ ਲਿਆ। ਆਪਣੇ ਹੱਥਾਂ ਵਿਚ ਤਿਰੰਗਾ ਫ਼ੜ੍ਹ ਕੇ ਐੱਨ.ਸੀ.ਸੀ. ਕੈਡਿਟਾਂ ਨੇ ਰਾਸ਼ਟਰੀ ਝੰਡੇ ਦੇ ਸਨਮਾਨ ਵਿਚ ‘ਵੰਦੇ ਮਾਤਰਮ’ ਅਤੇ ਰਾਸ਼ਟਰੀ ਗੀਤ ਗਾਇਆ। ਕੈਡਿਟਾਂ ਤੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਰਾਸ਼ਟਰੀ ਝੰਡੇ ਅਤੇ ਦੇਸ਼ ਦੀ ਆਜ਼ਾਦੀ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਏਕਤਾ, ਅਖੰਡਤਾ ਅਤੇ ਰਾਸ਼ਟਰ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਸਮਝਣ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਨ.ਸੀ.ਸੀ. ਇੰਚਾਰਜ ਕੈਪਟਨ ਡਾ. ਮੁਕਤਾ ਮੁਟਨੇਜਾ ਨੇ ਕੈਡਿਟਾਂ ਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ 6 ਪੰਜਾਬ ਬਟਾਲੀਅਨ ਦੇ ਹੌਲਦਾਰ ਨਰਿੰਦਰ ਸਿੰਘ ਅਤੇ ਹੌਲਦਾਰ ਬੀਬੀ ਯਾਦਵ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸਮੂਹ ਸਟਾਫ਼ ਨੇ ਹਿੱਸਾ ਲਿਆ।
ਪਿਛਲੀ ਖ਼ਬਰ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰਾਈਸ ਮਿਲੱਰਜ਼ ਐਸੋਸੀਏਸ਼ਨ ਦੀ ਇਕੱਤਰਤਾ ’ਚ ਕੌਮੀ ਪ੍ਰਧਾਨ ਸੈਣੀ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।