13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਜਨਰਲ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆ ਪ੍ਰੈੱਸ ਸਕੱਤਰ ਵਿਜੈ ਕੁਮਾਰ ਸੋਈ ਅਤੇ ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਵਿੱਛੜ ਗਏ ਪੈਨਸ਼ਨਰ ਸਾਥੀਆਂ ਤੇ ਪਰਿਵਾਰਕ ਰਿਸ਼ਤੇਦਾਰਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 13-08-2026
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਜਨਰਲ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆ ਪ੍ਰੈੱਸ ਸਕੱਤਰ ਵਿਜੈ ਕੁਮਾਰ ਸੋਈ ਅਤੇ ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਵਿੱਛੜ ਗਏ ਪੈਨਸ਼ਨਰ ਸਾਥੀਆਂ ਤੇ ਪਰਿਵਾਰਕ ਰਿਸ਼ਤੇਦਾਰਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਸ੍ਰੀ ਮੁਕਤਸਰ ਸਾਹਿਬ ਨਾਲ ਸਾਥੀਆਂ ਦੇ ਕੰਮਕਾਜ ਸੰਬੰਧੀ ਵਿਚਾਰ-ਚਰਚਾ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਧਾਰਨ ਕੀਤੇ ਸਖ਼ਤ ਰਵੱਈਏ ਦੀ ਨਿਖੇਧੀ ਕੀਤੀ ਗਈ। ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਕਿਹਾ ਕਿ 7 ਅਗਸਤ ਨੂੰ ਸਾਂਝੇ ਫ਼ਰੰਟ ਵਲੋਂ ਚੰਡੀਗੜ੍ਹ ਵਿਚ ਦਿੱਤੇ ਧਰਨੇ-ਪ੍ਰਦਰਸ਼ਨ ਨੇ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਇਸ ਤਹਿਤ 27 ਅਗਸਤ ਨੂੰ ਗੱਲਬਾਤ ਦਾ ਸੱਦਾ ਦਿਤਾ ਹੈ, ਪਰ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਨਫ਼ਰੰਸ ਦੱਸਦੀ ਹੈ ਕਿ ਸਰਕਾਰ ਦੀ ਨੀਅਤ ਵਿਚ ਖੋਟ ਹੈ। ਸਰਕਾਰ ਡੀ.ਏ. ਸੰਬੰਧੀ ਹਾਈਕੋਰਟ ਦਾ ਫ਼ੈਸਲਾ ਮੰਨਣ ਲਈ ਤਿਆਰ ਨਹੀਂ ਹੈ, ਸਗੋਂ ਟਾਈਮ ਪਾਸ ਕਰ ਰਹੀ ਹੈ, ਜਿਸ ਸੰਬੰਧੀ ਸਾਂਝੇ ਫ਼ਰੰਟ ਨੇ 27 ਅਗਸਤ ਨੂੰ ਪੰਜਾਬ ਜਾਮ ਕਰਨ ਦਾ ਸੱਦਾ ਦਿੱਤਾ ਹੈ, ਜਿਸ ਵਿਚ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਭਰਵੀਂ ਸ਼ਮੂਲੀਅਤ ਕਰੇਗੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਛੱਡ ਕੇ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਪਾਲ ਸ਼ਰਮਾ, ਜਰਨੈਲ ਸਿੰਘ, ਜੰਗੀਰ ਸਿੰਘ, ਮੇਜਰ ਸਿੰਘ, ਬਲਜੀਤ ਸਿੰਘ ਬਰਾੜ, ਸੁਰਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੈਨਸ਼ਨਰ ਸਾਥੀਆਂ ਅਤੇ ਪਰਿਵਾਰਕ ਪੈਨਸ਼ਨਰ ਭੈਣਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।