13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 13-08-2026
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਅਰਾਈਆਂਵਾਲਾ ਕਲਾਂ ਤੋਂ ਪਿੰਡ ਦੇ ਹੀ ਗੁਰਸੇਵਕ ਸਿੰਘ ਸੇਵਕ ਪੁੱਤਰ ਜੀਤ ਸਿੰਘ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 7 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਤੇ ਨਸ਼ੀਲੇ ਕੈਪਸੂਲ ਬਰਾਮਦ ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਦੇ ਦੋਸ਼ਾਂ ਤਹਿਤ ਏਜੰਟ ਪਤੀ ਪਤਨੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।