13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਰਕਾਰੀ ਕਾਲਜ ’ਚ ਨਾਂਅ ਬਦਲ ਕੇ ਨੌਕਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਸਥਾਨਕ ਸਰਕਾਰੀ ਬਿ੍ਰਜਿੰਦਰਾ ਕਾਲਜ ਵਿਚ ਬੇਲਦਾਰ ਵਲੋਂ ਆਪਣਾ ਨਾਮ ਬਦਲ ਕੇ ਨੌਕਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਕਾਲਜ ਦੇ ਪਿ੍ਸੀਪਲ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 13-08-2026
ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਸਥਾਨਕ ਸਰਕਾਰੀ ਬਿ੍ਰਜਿੰਦਰਾ ਕਾਲਜ ਵਿਚ ਬੇਲਦਾਰ ਵਲੋਂ ਆਪਣਾ ਨਾਮ ਬਦਲ ਕੇ ਨੌਕਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਕਾਲਜ ਦੇ ਪਿ੍ਸੀਪਲ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਥਾਨਕ ਸਰਕਾਰੀ ਬਿ੍ਰਜਿੰਦਰਾ ਕਾਲਜ ਦੇ ਪਿ੍ਸੀਪਲ ਵਲੋਂ ਪੁਲਿਸ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਹੈ ਕਿ ਜਗਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਫ਼ਰੀਦਕੋਟ ਜੋ ਬਿ੍ਰਜਿੰਦਰਾ ਕਾਲਜ ਫ਼ਰੀਦਕੋਟ ਵਿਚ ਆਪਣਾ ਨਾਮ ਗੁਰਪ੍ਰੀਤ ਸਿੰਘ ਦੱਸ ਕੇ ਬੇਲਦਾਰ ਦੀ ਨੌਕਰੀ ਕਰਦਾ ਹੈ। ਬਿ੍ਰਜਿੰਦਰਾ ਕਾਲਜ ਫ਼ਰੀਦਕੋਟ ਦੀ ਸ਼ਿਕਾਇਤ ਕਮੇਟੀ ਦੀ ਰਿਪੋਰਟ ਅਨੁਸਾਰ ਗੁਰਪ੍ਰੀਤ ਸਿੰਘ ਦਾ ਅਸਲ ਨਾਮ ਜਗਜੀਤ ਸਿੰਘ ਹੈ ਜੋ ਜਗਜੀਤ ਸਿੰਘ ਉਕਤ ਆਪਣਾ ਨਾਂਅ ਬਦਲ ਕੇ ਆਪਣਾ ਨਾਮ ਗੁਰਪ੍ਰੀਤ ਸਿੰਘ ਰੱਖ ਕੇ ਕਾਲਜ ਦੇ ਪ੍ਰਸ਼ਾਸਨ ਨਾਲ ਧੋਖਾਧੜੀ ਕਰਕੇ ਬੇਲਦਾਰ ਦੀ ਨੌਕਰੀ ਕਰ ਰਿਹਾ ਹੈ। ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਪਿ੍ਸੀਪਲ ਦੀ ਸ਼ਿਕਾਇਤ ਦੇ ਆਧਾਰ ’ਤੇ ਜਗਜੀਤ ਸਿੰਘ ਉਰਫ਼ ਗੁਰਪ੍ਰੀਤ ਸਿੰਘ ਖ਼ਿਲਾਫ਼ ਧੋਖਾਧੜੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸਿਹਤ ਕਾਮਿਆਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਤੇ ਨਸ਼ੀਲੇ ਕੈਪਸੂਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।