ਰਿਹਰਸਲ ਵਾਲੇ ਦਿਨ ਅਤੇ ਆਜ਼ਾਦੀ ਦਿਵਸ ਮੌਕੇ ਨੋ ਫਲਾਇੰਗ ਜ਼ੋਨ ਘੋਸ਼ਿਤ
ਸ੍ਰੀ ਮੁਕਤਸਰ ਸਾਹਿਬ , 12 ਅਗਸਤ ( ਰਣਜੀਤ ਸਿੰਘ ਢਿੱਲੋਂ )- ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਜਾਰੀ ਹੁਕਮ ਅਨੁਸਾਰ 13 ਅਗਸਤ ( ਰਿਹਰਸਲ ਵਾਲੇ ਦਿਨ ) ਅਤੇ 15 ਅਗਸਤ ਨੂੰ ਸੁਤੰਤਰਤਾ ਵਾਲੇ ਦਿਨ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ , ਜਦਕਿ ਤਹਿਸੀਲ ਪੱਧਰ ’ ਤੇ ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ ਗਿੱਦੜਬਾਹਾ ਵਿਖੇ ਸਮਾਗਮ ਹੋਣਗੇ ।
ਗ
ਗਿੱਦੜਬਾਹਾ ਦੇ ਬੱਸ ਸਟੈਂਡ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੀਆਂ ਕੰਜਕਾਂ ਅਤੇ ਸ਼ਰਧਾਲੂ। ਤਸਵੀਰ: ਪਰਮਜੀਤ ਸਿੰਘ ਥੇੜ੍ਹੀ
13-08-2026
ਸ੍ਰੀ ਮੁਕਤਸਰ ਸਾਹਿਬ , 12 ਅਗਸਤ ( ਰਣਜੀਤ ਸਿੰਘ ਢਿੱਲੋਂ )- ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਜਾਰੀ ਹੁਕਮ ਅਨੁਸਾਰ 13 ਅਗਸਤ ( ਰਿਹਰਸਲ ਵਾਲੇ ਦਿਨ ) ਅਤੇ 15 ਅਗਸਤ ਨੂੰ ਸੁਤੰਤਰਤਾ ਵਾਲੇ ਦਿਨ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ , ਜਦਕਿ ਤਹਿਸੀਲ ਪੱਧਰ ’ ਤੇ ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ ਗਿੱਦੜਬਾਹਾ ਵਿਖੇ ਸਮਾਗਮ ਹੋਣਗੇ । ਇਨ੍ਹਾਂ ਸਮਾਗਮਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਵੇਰੇ 7 ਤੋਂ ਸ਼ਾਮ 8 ਵਜੇ ਤੱਕ ਸਮਾਗਮਾਂ ਵਾਲੀਆਂ ਥਾਵਾਂ ਦੇ 5 ਕਿੱਲੋਮੀਟਰ ਦੇ ਘੇਰੇ ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ ਡਰੋਨ , ਪੈਰਾਗਲਾਇਡਰ ਤੇ ਅਣ - ਮੈਨਿਡ ਵਹੀਕਲ , ਰਿਮੋਟ ਕੰਟਰੋਲ ਯੂ . ਏ . ਵੀ . ਉਡਾਉਣ ’ ਤੇ ਪਾਬੰਦੀ ਲਗਾਈ ਗਈ ਹੈ । ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।