14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਡੀ.ਏ.ਵੀ. ਕਾਲਜ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ’ਚ ਸ਼ਮੂਲੀਅਤ

ਮਲੋਟ, 13 ਅਗਸਤ (ਪਾਟਿਲ)-ਡੀ. ਏ.

ਅਜੀਤ ਡੈਸਕ 14-08-2026
ਮਲੋਟ, 13 ਅਗਸਤ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਲੋਂ ਦੇਸ਼ ਭਗਤੀ, ਰਾਸ਼ਟਰੀ ਮਾਣ-ਸਨਮਾਨ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਹਰ ਘਰ ਤਿਰੰਗਾ’ ਮੁਹਿੰਮ ਵਿਚ ਉਤਸ਼ਾਹਪੂਰਵਕ ਭਾਗ ਲਿਆ ਗਿਆ। ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ, ਅਧਿਆਪਕਾਂ, ਐੱਨ.ਐੱਸ.ਐੱਸ. ਵਲੰਟੀਅਰਾਂ ਤੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਕਾਲਜ ਕੈਂਪਸ ਵਿਚ ਰਾਸ਼ਟਰੀ ਝੰਡਾ ਪੂਰੇ ਮਾਣ-ਸਨਮਾਨ ਨਾਲ ਲਹਿਰਾਇਆ ਗਿਆ। ਸਮੂਹ ਕਾਲਜ ਨੇ ਇਕੱਠੇ ਹੋ ਕੇ ਤਿਰੰਗੇ ਤੇ ਦੇਸ਼ ਪ੍ਰਤੀ ਆਪਣੇ ਡੂੰਘੇ ਸਤਿਕਾਰ ਅਤੇ ਵਚਨਬੱਧਤਾ ਨੂੰ ਦਰਸਾਇਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨੌਜਵਾਨ ਪੀੜ੍ਹੀ ਅੰਦਰ ਦੇਸ਼ ਭਗਤੀ, ਰਾਸ਼ਟਰੀ ਏਕਤਾ ਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਰਾਸ਼ਟਰ-ਨਿਰਮਾਣਕਾਰੀ ਅਤੇ ਸਮਾਜ-ਸੇਵੀ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਐੱਸ.ਡੀ. ਸਕੂਲ ਮਲੋਟ ਵਿਖੇ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।