14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐੱਸ.ਡੀ. ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ’ਚ ਮੱਲ੍ਹਾਂ ਮਾਰੀਆਂ

ਮਲੋਟ, 13 ਅਗਸਤ (ਪਾਟਿਲ)-ਐੱਸ. ਡੀ.

ਜ਼ੋਨਲ ਖੇਡਾਂ ਵਿਚ ਮੋਹਰੀ ਰਹੇ ਐੱਸ.ਡੀ. ਸਕੂਲ ਮਲੋਟ ਦੇ ਵਿਦਿਆਰਥੀ। ਤਸਵੀਰ: ਪਾਟਿਲ 14-08-2026
ਮਲੋਟ, 13 ਅਗਸਤ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਟੇਬਲ ਟੈਨਿਸ ਅੰਡਰ-19 ਤੇ 17 ਲੜਕਿਆਂ ਦੀ ਟੀਮ ਨੇ ਪਹਿਲਾ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਬੈਡਮਿੰਟਨ ਅੰਡਰ-17 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਮਾਣਮੱਤੀ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੰਦਾ ਹੈ। ਇਸ ਮੌਕੇ ਸਕੂਲ ਦੀ ਸਮੂਹ ਮੈਨੇਜਿੰਗ ਕ ਮੇਟੀ ਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਫ਼ਿਜੀਕਲ ਐਜੂਕੇਸ਼ਨ ਅਧਿਆਪਕ ਰਾਹੁਲ ਸ਼ਰਮਾ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਨੇ ਵਿੱਤ ਮੰਤਰੀ ਦਾ ਪੁਤਲਾ ਫ਼ੂਕਿਆ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿਣ ’ ਤੇ ਭਖਿਆ... ਅਗਲੀ ਖ਼ਬਰ ਜੇ.ਐੱਨ.ਜੇ. ਡੀ.ਏ.ਵੀ. ਸਕੂਲ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਬੂਟੇ ਲਗਾ ਕੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।