17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਰਕਾਰੀ ਸੇਵਾਵਾਂ ’ਚ ਵੱਡਮੁੱਲੇ ਯੋਗਦਾਨ ਲਈ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ ਸਨਮਾਨਿਤ

ਲੰਬੀ, 16 ਅਗਸਤ (ਮੇਵਾ ਸਿੰਘ)-ਬੀਤੇ ਦਿਨ ਦੇਸ਼ ਦੀ ਆਜ਼ਾਦੀ ਦਿਵਸ ਦੀ 80ਵੀਂ ਵਰ੍ਹੇਗੰਢ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਪਿਛਲੇ ਸਮੇਂ ਦੌਰਾਨ ਆਪਣੀਆਂ ਸਰਕਾਰੀ ਸੇਵਾਵਾਂ ਵਿਚ ਪੂਰੀ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਹਿਤ ਹੀ ਸਬ ਤਹਿਸੀਲ ਲੰਬੀ ਵਿਖੇ ਆਪਣੀਆਂ ਸਰਕਾਰੀ ਸੇਵਾਵਾਂ ਇਮਾਨਦਾਰੀ ਨਾਲ ਨਿਭਾ ਰਹੇ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੁਮਾਰ ਪੰਚਾਲ ਵਲੋਂ ਸਨਮਾਨਿਤ ਕੀਤਾ ਗਿਆ, ਤੇ ਉਨ੍ਹਾਂ ਵਲੋਂ ਆਪਣੀ ਸਰਕਾਰੀ ਡਿਊਟੀ ਦੌਰਾਨ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।

ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ ਨੂੰ ਸਰਕਾਰੀ ਸੇਵਾਵਾਂ ਵਿਚ ਆਪਣੀ ਡਿਊਟੀ ਇਮਾਨਦਾਰੀ ਨਿਭਾਉਣ ਤੇ ਅਜ਼ਾਦੀ ਦਿਵਸ ਦੇ ਮੌਕੇ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੁਮਾਰ ਪੰਚਾਲ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 17-08-2026
ਲੰਬੀ, 16 ਅਗਸਤ (ਮੇਵਾ ਸਿੰਘ)-ਬੀਤੇ ਦਿਨ ਦੇਸ਼ ਦੀ ਆਜ਼ਾਦੀ ਦਿਵਸ ਦੀ 80ਵੀਂ ਵਰ੍ਹੇਗੰਢ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਪਿਛਲੇ ਸਮੇਂ ਦੌਰਾਨ ਆਪਣੀਆਂ ਸਰਕਾਰੀ ਸੇਵਾਵਾਂ ਵਿਚ ਪੂਰੀ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਹਿਤ ਹੀ ਸਬ ਤਹਿਸੀਲ ਲੰਬੀ ਵਿਖੇ ਆਪਣੀਆਂ ਸਰਕਾਰੀ ਸੇਵਾਵਾਂ ਇਮਾਨਦਾਰੀ ਨਾਲ ਨਿਭਾ ਰਹੇ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੁਮਾਰ ਪੰਚਾਲ ਵਲੋਂ ਸਨਮਾਨਿਤ ਕੀਤਾ ਗਿਆ, ਤੇ ਉਨ੍ਹਾਂ ਵਲੋਂ ਆਪਣੀ ਸਰਕਾਰੀ ਡਿਊਟੀ ਦੌਰਾਨ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ ਨੇ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸਨਮਾਨ ਪੱਤਰ ਮਿਲਣਾ ਉਨ੍ਹਾਂ ਵਾਸਤੇ ਬੜੇ ਹੀ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ * ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਲਹਿਰਾਇਆ ਕੌਮ... ਅਗਲੀ ਖ਼ਬਰ ਭੇਦਭਰੀ ਹਾਲਤ ’ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।