17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ * ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਲਹਿਰਾਇਆ ਕੌਮੀ ਝੰਡਾ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰਪਾਲ)- ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।

ਪੰਜਾਬੀ ਲੋਕ ਨਾਚ ਭੰਗੜਾ ਪੇਸ਼ ਕਰਨ ਸਮੇਂ ਗੱਭਰੂ ਅਤੇ ਮੁਟਿਆਰਾਂ। ਤਸਵੀਰ : ਰਣਜੀਤ ਸਿੰਘ ਢਿੱਲੋਂ 17-08-2026
ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰਪਾਲ)- ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। 80ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ। ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀਆਂ ਕਾਰਗੁਜ਼ਾਰੀਆਂ ਬਾਰੇ ਜ਼ਿਲ੍ਹਾ ਵਾਸੀਆਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਮੁਬਾਰਕ ਦਿਨ ’ਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਅਹਿਦ ਲਈਏ ਕਿ ਆਪਣੇ ਦੇਸ਼ ਅਤੇ ਸੂਬੇ ਦੀ ਮਾਣ-ਮਰਿਯਾਦਾ ਬਰਕਰਾਰ ਰੱਖਣ ਲਈ ਹਮੇਸ਼ਾ ਸੁਹਿਰਦ ਅਤੇ ਤਤਪਰ ਰਹਾਂਗੇ। ਇਸ ਦੇ ਨਾਲ ਹੀ ਅਸੀਂ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਵਲੋਂ ਸੰਜੋਏ ਸੁਪਨਿਆਂ ਦੀ ਪੂਰਤੀ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਯਤਨਸ਼ੀਲ ਵੀ ਰਹਾਂਗੇ। ਸਮਾਗਮ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਜੋਰਾ ਸਿੰਘ ਕਾਗੜਾ ਦੀ ਅਗਵਾਈ ਵਿਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਦੀਆਂ ਟੁਕੜੀਆਂ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਕੋਰੀਓਗ੍ਰਾਫੀ, ਜਿਮਨਾਸਟਿਕ ਤੋਂ ਇਲਾਵਾ ਪ੍ਰਸਿੱਧ ਲੋਕ-ਨਾਚ ਗਿੱਧਾ, ਭੰਗੜਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ, ਸਿਵਲ ਤੇ ਪੁਲਿਸ ਪ੍ਰਸ਼ਾਸਨ, ਖੇਡ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਜ਼ਿਲ੍ਹਾ ਚੋਣ ਦਫ਼ਤਰ ਤੋਂ ਵਧੀਆ ਕਾਰਗੁਜ਼ਾਰੀ ਵਾਲੇ ਬੀ.ਐੱਲ.ਓਜ਼., ਮੌਜੂਦ ਪ੍ਰਮੁੱਖ ਸ਼ਖ਼ਸੀਅਤਾਂ, ਸਮਾਗਮ ਦੌਰਾਨ ਪੇਸ਼ਕਾਰੀਆਂ ਪੇਸ਼ ਕਰਨ ਵਾਲੀਆਂ ਵੱਖ-ਵੱਖ ਸਕੂਲਾਂ ਦੀ ਟੀਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿਚ ਵਧੀਆ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਰ, ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਐਸ.ਐਸ.ਪੀ. ਅਭਿਮੰਨਿਊ ਰਾਣਾ, ਵੇਅਰ ਹਾਊਸਿੰਗ ਦੇ ਸੂਬਾ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਐਸ.ਪੀ. (ਐਚ) ਹਰਕਮਲ ਕੌਰ, ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਤਹਿਸੀਲਦਾਰ ਅੰਜੂ ਬਾਲਾ, ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ, ਡੀ.ਐਸ.ਪੀ. ਰਸ਼ਪਾਲ ਸਿੰਘ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨਦੀਪ ਸਿੰਘ ਬਰਾੜ, ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ, ਚੇਅਰਮੈਨ, ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਬਰਾੜ, ਨਗਰ ਕੌਂਸਲ ਪ੍ਰਧਾਨ ਯੋਗਿਤਾ ਗੁੰਬਰ, ਨਗਰ ਪੰਚਾਇਤ ਬਰੀਵਾਲਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ, ਨਾਇਬ ਤਹਿਸੀਲਦਾਰ ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਲੰਬੀ ਰਪਿੰਦਰ ਕੌਰ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਮਹਿਲਾ ਵਿੰਗ ਪ੍ਰਧਾਨ ਪਰਮਿੰਦਰ ਕੌਰ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ , ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਾਲਾ, ਸਾਬਕਾ ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ, ਮੀਡੀਆ ਇੰਚਾਰਜ ਕੁਲਵਿੰਦਰ ਸਿੰਘ, ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਨੀਆ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਕੁਆਰਡੀਨੇਟਰ ਜਗਸੀਰ ਸਿੰਘ, ਸਮੂਹ ਐਮ.ਸੀਜ਼. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਆਦਿ ਹਾਜ਼ਰ ਸਨ। ਇੰਮਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ , ( ਰਣਜੀਤ ਸਿੰਘ ਢਿੱਲੋਂ )- ਇੰਮਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕ ਵਿਸ਼ੇਸ਼ ਸਭਾ ਕਰਵਾਈ ਗਈ । ਇਸ ਸਭਾ ਦਾ ਆਰੰਭ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਰਦੀਪ ਸਿੰਘ ਕੁਲਾਰ , ਸੁਖਬੀਰ ਕੌਰ ਕਲਾਰ ਅਤੇ ਸਕੂਲ ਪ੍ਰਿੰਸੀਪਲ ਸਮਨਦੀਪ ਕੌਰ ਗਿੱਲ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਕੀਤਾ ਗਿਆ । ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨਾਲ ਸਬੰਧਿਤ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ । ਇਸ ਮੌਕੇ ਸਕੂਲ ਪ੍ਰਿੰਸੀਪਲ ਸਮਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਭਾਰਤ ਦੇ ਆਜ਼ਾਦੀ ਸੰਘਰਸ਼ ਅਤੇ ਦੇਸ਼ ਦੇ ਗੌਰਵਮਈ ਇਤਿਹਾਸ ਦੀ ਜਾਣਕਾਰੀ ਦਿੱਤੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ । ਸ਼ਹੀਦ ਭਗਤ ਸਿੰਘ ਕਲੱਬ ਨੇ 80 ਵਾਂ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਭਾਜਪਾ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਲਹਿਰਾਇਆ ਰਾਸ਼ਟਰੀ ਝੰਡਾ ਸ੍ਰੀ ਮੁਕਤਸਰ ਸਾਹਿਬ , ( ਰਣਜੀਤ ਸਿੰਘ ਢਿੱਲੋਂ )- ਸ਼ਹੀਦ ਭਗਤ ਸਿੰਘ ਕਲੱਬ ਰਜਿ . ਸ੍ਰੀ ਮੁਕਤਸਰ ਸਾਹਿਬ ਵਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦੀ ਸਮਾਰਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ 80 ਵਾਂ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ । ਕਲੱਬ ਦੇ ਪ੍ਰਧਾਨ ਸੰਜੇ ਵਾਲੀਆ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਅਦਾ ਕੀਤੀ । ਪ੍ਰਧਾਨ ਸੰਜੇ ਵਾਲੀਆ ਨੇ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕੀਤਾ । ਨਾਲ ਹੀ ਨੌਜਵਾਨਾਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ ਤੇ ਚੱਲਣ ਦਾ ਸੱਦਾ ਦਿੱਤਾ । ਸਮਾਗਮ ਦੀ ਸ਼ੁਰੂਆਤ ਵੱਖ - ਵੱਖ ਸਕੂਲੀ ਵਿਦਿਆਰਥੀਆਂ ( ਬਾਕੀ ਸਫਾ 6 ’ ਤੇ ) 1
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਹਫ਼ਤੇ ਦੇ ਵਕਫ਼ੇ ’ਚ ਜੇਬ (ਗਿਝਾ) ਪੁੱਟਣ ਦੀ ਦੂਜੀ ਘਟਨਾ ਨੂੰ ਦਿੱਤਾ ਅੰਜਾਮ ਅਗਲੀ ਖ਼ਬਰ ਸਰਕਾਰੀ ਸੇਵਾਵਾਂ ’ਚ ਵੱਡਮੁੱਲੇ ਯੋਗਦਾਨ ਲਈ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।