20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫੇਬਲ ਪਬਲਿਕ ਸਕੂਲ ਨੇ ਜ਼ੋਨਲ ਸਕੂਲ ਖ਼ੇਡਾਂ ’ਚ ਸੋਨ ਤਗ਼ਮਾ ਜਿੱਤਿਆ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਫੇਬਲ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨਲ ਸਕੂਲ ਖ਼ੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-19 ਲੜਕਿਆਂ ਦੇ ਬੈਡਮਿੰਟਨ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਖ਼ੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦੀ ਝੋਲੀ ਵਿਚ ਪਾਇਆ।

ਅਜੀਤ ਡੈਸਕ 20-08-2026
ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਫੇਬਲ ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨਲ ਸਕੂਲ ਖ਼ੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-19 ਲੜਕਿਆਂ ਦੇ ਬੈਡਮਿੰਟਨ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਖ਼ੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦੀ ਝੋਲੀ ਵਿਚ ਪਾਇਆ। ਇਸ ਸ਼ਾਨਦਾਰ ਜਿੱਤ ਵਿਚ ਜਸਮਨਦੀਪ ਸਿੰਘ, ਗੁਰਸ਼ਰਨ ਸਿੰਘ ਅਤੇ ਮਨਮੀਤ ਸਿੰਘ ਨੇ ਆਪਣੀ ਬੇਮਿਸਾਲ ਖੇਡ, ਮਿਹਨਤ ਅਤੇ ਦਿ੍ਰੜ੍ਹ ਇਰਾਦੇ ਨਾਲ ਜਿੱਤ ਦਰਜ ਕਰਦਿਆਂ ਸਕੂਲ ਦਾ ਮਾਣ ਵਧਾਇਆ। ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦਰਸ਼ਕਾਂ ਅਤੇ ਖ਼ੇਡ ਪ੍ਰੇਮੀਆਂ ਦਾ ਦਿਲ ਜਿੱਤ ਲਿਆ। ਇਸ ਕਾਮਯਾਬੀ ਦੇ ਪਿੱਛੇ ਸਕੂਲ ਦੇ ਸਪੋਰਟਸ ਕੋਚ ਸਿਮਰਨਜੀਤ ਸਿੰਘ, ਮਨਦੀਪ ਸਿੰਘ ਅਤੇ ਰਿੰਪਲਜੀਤ ਕੌਰ ਦੀ ਅਣਥੱਕ ਮਿਹਨਤ, ਉੱਚ ਪੱਧਰੀ ਸਿਖਲਾਈ ਅਤੇ ਨਿਰੰਤਰ ਮਾਰਗ-ਦਰਸ਼ਨ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਸ਼ਵਿੰਦਰ ਸੇਠੀ ਨੇ ਜੇਤੂ ਵਿਦਿਆਰਥੀਆਂ ਅਤੇ ਕੋਚਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਅਤੇ ਕੋਚਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਲਾਇਨਜ਼ ਕਲੱਬ ਮਲੋਟ (ਦੀ ਰੇਡੀਐਂਟ) ਨੇ ਪੱਕੀ ਟਿੱਬੀ ਸਕੂਲ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਦਾ ਸਕੂਲ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗਠਿਤ ਕਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।