20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰੂ ਨਾਨਕ ਕਾਲਜ ਵਿਖੇ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਬੀ. ਸੀ.

ਪ੍ਰਿੰਸੀਪਲ ਪ੍ਰਭਜੋਤ ਸਿੰਘ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਅਤੇ ਹੋਰ ਅਧਿਆਪਕ ਵਿਦਿਆਰਥਣਾਂ ਅੰਕਿਤਾ, ਸਿਮਰਨਜੀਤ ਕੌਰ, ਅਨਮੋਲਦੀਪ ਕੌਰ, ਸਲੋਨੀ ਅਤੇ ਕਿਰਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 20-08-2026
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਬੀ.ਸੀ.ਏ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਕਾਲਜ ਦੇ ਅਕਾਦਮਿਕ ਇਤਿਹਾਸ ਨੂੰ ਦੁਹਰਾਉਂਦੇ ਹੋਏ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ, ਚੌਥਾ ਤੇ ਬਾਰ੍ਹਵਾਂ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਵਿਭਾਗ ਦੇ ਮੁਖੀ ਡਾ. ਸੁਨੀਲ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਬੀ.ਸੀ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਗਗਨਦੀਪ ਕੌਰ ਸਪੁੱਤਰੀ ਗੁਰਚਰਨ ਸਿੰਘ ਨੇ 9.00 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ, ਬਾਬਨਦੀਪ ਕੌਰ ਸਪੁੱਤਰੀ ਜਸਵੰਤ ਸਿੰਘ ਨੇ 8.83 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚ ਚੌਥਾ, ਹਿਮਾਂਸ਼ੀ ਗੋਇਲ ਸਪੁੱਤਰੀ ਬੀਰਬਲ ਦਾਸ ਨੇ 8.75 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚ 12ਵਾਂ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਪਿੰਡ ਚਕੇਰੀਆਂ ’ ਚ ਮੁਫ਼ਤ ਆਯੁਰਵੈਦਿਕ ਮੈਡੀਕਲ ਅਤੇ ਯੋਗ ਕੈਂਪ ਲਗਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਦੌਲਤਪੁਰਾ ਨੂੰ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸੇਵਾਵਾਂ ਨੂੰ ਵੇਖਦਿਆਂ ਦੂਜੀ ਵਾਰ ਪੀ.ਏ.ਸੀ. ਕਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।