22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਹਲਕੇ ਦੇ ਪਿੰਡਾਂ ਦਾ ਦੌਰਾ

ਰੁਪਾਣਾ, 21 ਅਗਸਤ (ਜਗਜੀਤ ਸਿੰਘ)-ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ 26 ਅਗਸਤ ਦਿਨ ਬੁੱਧਵਾਰ ਨੂੰ ਮਲੋਟ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਅੱਜ ਮਲੋਟ ਹਲਕੇ ਅਧੀਨ ਪੈਂਦੇ ਪਿੰਡ ਰੁਪਾਣਾ, ਧਿਗਾਣਾ, ਭੰਗਚੜੀ, ਦਬੜਾ, ਫੂਲੇਵਾਲਾ, ਮਹਿਰਾਜਵਾਲਾ, ਚੱਕ ਦੂਹੇਵਾਲਾ, ਸੋਥਾ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਰੈਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ।

ਅਜੀਤ ਡੈਸਕ 22-08-2026
ਰੁਪਾਣਾ, 21 ਅਗਸਤ (ਜਗਜੀਤ ਸਿੰਘ)-ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ 26 ਅਗਸਤ ਦਿਨ ਬੁੱਧਵਾਰ ਨੂੰ ਮਲੋਟ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਅੱਜ ਮਲੋਟ ਹਲਕੇ ਅਧੀਨ ਪੈਂਦੇ ਪਿੰਡ ਰੁਪਾਣਾ, ਧਿਗਾਣਾ, ਭੰਗਚੜੀ, ਦਬੜਾ, ਫੂਲੇਵਾਲਾ, ਮਹਿਰਾਜਵਾਲਾ, ਚੱਕ ਦੂਹੇਵਾਲਾ, ਸੋਥਾ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਰੈਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੇ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਸੰਬੰਧੀ ਗੱਲਬਾਤ ਕੀਤੀ ਗਈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਫੂਲੇਵਾਲਾ, ਹਰਨੇਕ ਸਿੰਘ ਹੁੰਦਲ, ਸ਼ਮਿੰਦਰ ਸਿੰਘ ਭੰਗਚੜੀ, ਕੁਲਦੀਪ ਸਿੰਘ ਧਿਗਾਣਾ, ਡਿਪਟੀ ਸਿੰਘ, ਦੀਪ ਸੋਥਾ, ਬਲਵਿੰਦਰ ਸਿੰਘ, ਮਾ. ਮੋਹਰ ਸਿੰਘ, ਰਣਬੀਰ ਸਿੰਘ ਬੀਰਾ, ਗੁਰਬਖ਼ਸ਼ ਸਿੰਘ, ਭੁਪਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਜੀਤ ਸਿੰਘ, ਸੁਖਰਾਜ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੱਛੀ ਪਾਲਣ ਵਿਭਾਗ ਨੇ ਪਿੰਡ ਈਨਾਖੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਲਗਾਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।