26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡੀ.ਏ.ਵੀ. ਕਾਲਜ ਵਿਖੇ ਨੁੱਕੜ ਨਾਟਕ ਦੀ ਸਫ਼ਲ ਪੇਸ਼ਕਾਰੀ

ਮਲੋਟ, 25 ਅਗਸਤ (ਪਾਟਿਲ)-ਡੀ. ਏ.

ਅਜੀਤ ਡੈਸਕ 26-08-2026
ਮਲੋਟ, 25 ਅਗਸਤ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਜਸਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੁੱਕੜ ਨਾਟਕ ਕਰਵਾਇਆ ਗਿਆ। ਇਹ ਨਾਟਕ ਚੰਡੀਗੜ੍ਹ ਸਕੂਲ ਆਫ਼ ਡਰਾਮਾ ਦੇ ਡਾਇਰੈਕਟਰ ਇਕੱਤਰ ਸਿੰਘ ਤੇ ਉਨ੍ਹਾਂ ਦੇ ਸਹਿਯੋਗੀ ਸਾਥੀਆਂ ਗੁਰਪਿਆਰ ਸਿੰਘ ਤੇ ਪ੍ਰਭਜੋਤ ਕੌਰ ਵਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਕਾਲਜ ਦੇ ਸਟਾਫ਼ ਮੈਬਰਾਂ ਤੇ ਵਿਦਿਆਰਥੀਆਂ ਦੇ ਸਨਮੁੱਖ ਏਜੰਟਾਂ ਦੁਆਰਾ ਪੰਜਾਬੀ ਨੌਜਵਾਨਾਂ ਨਾਲ ਠੱਗੀ ਕਰਕੇ ਲੱਖਾਂ ਰੁਪਏ ਲੁੱਟਣ ਦੇ ਚਲੰਤ ਵਿਸ਼ੇ ’ਤੇ ‘ਠੱਗੀ’ ਨਾਟਕ ਦੀ ਸਫ਼ਲ ਪੇਸ਼ਕਾਰੀ ਕੀਤੀ, ਜਿਸ ਨੂੰ ਕਲਾਕਾਰਾਂ ਨੇ ਬਾਖ਼ੂਬੀ ਨਿਭਾਇਆ। ਵਿਦਿਆਰਥੀਆਂ ਨੇ ਇਸ ਨਾਟਕ ਦਾ ਖ਼ੂਬ ਆਨੰਦ ਮਾਣਿਆ।
ਪਿਛਲੀ ਖ਼ਬਰ ਲੰਬੀ ਹਲਕੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹੁੰਗਾਰਾ ਵੱਖ - ਵੱਖ ਪਾਰਟੀਆਂ ਛੱਡ ਕੇ ਲੋਕ ਪਾਰਟੀ ’ ਚ ਹੋਏ ਸ਼ਾਮਿਲ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਉੱਦਮੀ ਮਾਨਸਿਕਤਾ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।