26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ

ਗਿੱਦੜਬਾਹਾ, 25 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਝਾਮਕਾ ਦੀ ਅਗਵਾਈ ਵਿਚ ਗਿੱਦੜਬਾਹਾ ਸਥਿਤ ਮੰਡੀ ਵਾਲੀ ਧਰਮਸ਼ਾਲਾ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਰਾਸ਼ਟਰੀ ਕਿਸਾਨ ਮਹਾਂ ਸੰਘ ਹਰਿਆਣਾ ਦੇ ਪ੍ਰਧਾਨ ਜਸਵੀਰ ਸਿੰਘ ਭਾਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਕਿਸਾਨ ਆਗੂ ਕੁਲਦੀਪ ਸਿੰਘ ਨੇਤਾ ਕੋਟਭਾਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।

ਅਜੀਤ ਡੈਸਕ 26-08-2026
ਗਿੱਦੜਬਾਹਾ, 25 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਝਾਮਕਾ ਦੀ ਅਗਵਾਈ ਵਿਚ ਗਿੱਦੜਬਾਹਾ ਸਥਿਤ ਮੰਡੀ ਵਾਲੀ ਧਰਮਸ਼ਾਲਾ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਰਾਸ਼ਟਰੀ ਕਿਸਾਨ ਮਹਾਂ ਸੰਘ ਹਰਿਆਣਾ ਦੇ ਪ੍ਰਧਾਨ ਜਸਵੀਰ ਸਿੰਘ ਭਾਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਕਿਸਾਨ ਆਗੂ ਕੁਲਦੀਪ ਸਿੰਘ ਨੇਤਾ ਕੋਟਭਾਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਦੇਸ਼ ਬਚਾਓ ਮੋਰਚਾ ਵਲੋਂ ਇਕ ਸਤੰਬਰ ਨੂੰ ਦਿੱਲੀ ਵਿਖੇ ਭਾਰਤ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਹੋਣ ਵਾਲੀ ਮੀਟਿੰਗ ਵਿਚ ਪਹੁੰਚਣ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰਿਤਪਾਲ ਸਿੰਘ, ਜਸਵੀਰ ਸਿੰਘ, ਹਰਬੰਸ ਸਿੰਘ ਕੁਲਦੀਪ ਸਿੰਘ ਨੇਤਾ ਸੂਬਾ ਜਨਰਲ ਸਕੱਤਰ, ਨਾਨਕ ਸਿੰਘ ਸੂਬਾ ਮੀਤ ਪ੍ਰਧਾਨ, ਜਗਜੀਤ ਸਿੰਘ ਕੋਟਭਾਈ ਜ਼ਿਲ੍ਹਾ ਪ੍ਰਧਾਨ, ਬਲਜੀਤ ਸਿੰਘ, ਜਸਪਾਲ ਸਿੰਘ, ਬਲਜੀਤ ਸਿੰਘ, ਚੰਨਾ ਸਿੰਘ, ਕਾਲਾ ਸਿੰਘ, ਕੁਲਦੀਪ ਸਿੰਘ ਕੋਠੇ ਹਿੰਮਤਪੁਰਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਨੇ ਨੈਤਿਕ ਸਿੱਖਿਆ ਇਮਤਿਹਾਨ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।