28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਲੰਬੀ, 27 ਅਗਸਤ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ਅੱਗੇ ਲਗਾਏ ਜਾ ਰਹੇ ਪੱਕੇ ਮੋਰਚਿਆਂ ਦੀ ਤਿਆਰੀ ਵਜੋਂ ਬਲਾਕ ਲੰਬੀ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸਾਰੀਆਂ ਪਿੰਡ ਇਕਾਈਆਂ ਦੇ ਕਿਸਾਨ ਆਗੂ ਤੇ ਵਰਕਰ ਸ਼ਾਮਿਲ ਹੋਏ।

ਲੰਬੀ ਵਿਖੇ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਮੀਟਿੰਗ ਕਰਦੇ ਹੋਏ। ਤਸਵੀਰ: ਮੇਵਾ ਸਿੰਘ 28-08-2026
ਲੰਬੀ, 27 ਅਗਸਤ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰਾਂ ਅੱਗੇ ਲਗਾਏ ਜਾ ਰਹੇ ਪੱਕੇ ਮੋਰਚਿਆਂ ਦੀ ਤਿਆਰੀ ਵਜੋਂ ਬਲਾਕ ਲੰਬੀ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਸਾਰੀਆਂ ਪਿੰਡ ਇਕਾਈਆਂ ਦੇ ਕਿਸਾਨ ਆਗੂ ਤੇ ਵਰਕਰ ਸ਼ਾਮਿਲ ਹੋਏ। ਗੱਲਬਾਤ ਕਰਦਿਆਂ ਗੁਰਪਾਸ ਸਿੰਘ ਨੇ ਦੱਸਿਆ ਕਿ ਉਕਤ ਮੋਰਚਾ ਮੁੱਖ ਤੌਰ ’ਤੇ ਕਿਸਾਨਾਂ ਦੀਆਂ ਬੁਨਿਆਦੀ ਮੰਗਾਂ ਸੰਬੰਧੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਮੋਰਚਿਆਂ ਵਿਚ ਕਿਸਾਨਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸਮੇਂ ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਵਾਲਾ, ਹਰਪਾਲ ਸਿੰਘ ਕਿੱਲਿਆਂਵਾਲੀ, ਨਿਸ਼ਾਨ ਸਿੰਘ ਕੱਖਾਂਵਾਲੀ, ਗੁਰਤੇਜ ਸਿੰਘ ਖੁੱਡੀਆਂ, ਸੇਵਕ ਸਿੰਘ ਲੰਬੀ, ਜੋਗਿੰਦਰ ਸਿੰਘ ਭੁੱਲਰਵਾਲਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਪੋਸਟਰ ਜਾਰੀ ਅਗਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਅਚਨਚੇਤ ਸਰਚ ਅਭਿਆਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।