28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡਿਪਟੀ ਕਮਿਸ਼ਨਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫ਼ੁੱਲਿਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਸੰਬੰਧੀ ਪੋਸਟਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

?? 28-08-2026
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫ਼ੁੱਲਿਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਸੰਬੰਧੀ ਪੋਸਟਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਨ੍ਹਾਂ ਖੇਡਾਂ ਵਿਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਤਾਰੀਕਾਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਨੌਜਵਾਨਾਂ ਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਤੇ ਸਕਾਰਾਤਮਿਕ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਰਸਾਉਣ ਲਈ ਇਕ ਉਚਿਤ ਮੰਚ ਪ੍ਰਦਾਨ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਿਡਾਰੀਆਂ ਦੀ ਸਹੂਲਤ, ਸੁਰੱਖਿਆ ਅਤੇ ਖੇਡ ਮੈਦਾਨਾਂ ਵਿਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਆਨਲਾਈਨ ਪੋਰਟਲ ’ਤੇ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਭਾਗ ਲੈਣ ਦੇ ਇੱਛੁਕ ਖਿਡਾਰੀ ਪ੍ਰਚਾਰ ਸਮੱਗਰੀ/ਪੋਸਟਰ ’ਤੇ ਦਿੱਤੇ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਵੀ ਸੰਬੰਧਿਤ ਪੋਰਟਲ ’ਤੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲਿਆਂ ਨੂੰ ਸੁਚਾਰੂ ਤੇ ਸਫ਼ਲਤਾਪੂਰਵਕ ਕਰਵਾਉਣ ਲਈ ਵਿਭਾਗ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਐੱਸ.ਡੀ.ਐੱਮ. ਦਫ਼ਤਰ ਗਿੱਦੜਬਾਹਾ ਅੱਗੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਪੁ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।