29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਪੀਕਰ ਸੰਧਵਾਂ ਵਲੋਂ ਬਾਬਾ ਉਜਾਗਰ ਸਿੰਘ ਦੀ ਸਾਲਾਨਾ ਬਰਸੀ ਸਮਾਗਮ ’ਚ ਸ਼ਿਰਕਤ

ਕੋਟਕਪੂਰਾ, 28 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ। ਸੰਧਵਾਂ ਪੀਰ ਨਿਗਾਹੇ ਵਾਲਾ ਦੀ ਦਰਗਾਹ ’ਤੇ ਨਤਮਸਤਕ ਹੋਏ।

ਅਜੀਤ ਡੈਸਕ 29-08-2026
ਕੋਟਕਪੂਰਾ, 28 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ। ਸੰਧਵਾਂ ਪੀਰ ਨਿਗਾਹੇ ਵਾਲਾ ਦੀ ਦਰਗਾਹ ’ਤੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਇਹ ਪਾਕ ਅਤੇ ਪਵਿੱਤਰ ਜਗ੍ਹਾ ਹੈ। ਇੱਥੇ ਲੋਕਾਂ ਦੀਆਂ ਆਸਾਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ। ਉਨ੍ਹਾ ਕਿਹਾ ਕਿ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇੱਥੇ ਨਤਮਸਤਕ ਹੋਣ ਆਉਂਦੀਆਂ ਹਨ। ਸੰਧਵਾਂ ਵਲੋਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਲੋਕ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਪਿੰਡ ਵਾਸੀਆਂ ਵਲੋਂ ਪਿੰਡ ਵਿਚ ਖੇਡ ਗਰਾਊਂਡ ਬਣਾਉਣ ਦੀ ਮੰਗ ਰੱਖੀ ਗਈ ਤਾਂ ਜੋ ਨੌਜਵਾਨਾਂ ਅਤੇ ਬੱਚਿਆਂ ਨੂੰ ਖ਼ੇਡਾਂ ਵੱਲ ਆਕਰਸ਼ਿਤ ਕੀਤਾ ਜਾ ਸਕੇ। ਸੰਧਵਾਂ ਨੇ ਪਿੰਡ ਵਾਸੀਆਂ ਨੂੰ ਖੇਡ ਮੈਦਾਨ ਬਣਾਉਣ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਬਾਬਾ ਮੇਜਰ ਸਿੰਘ, ਜੀਤ ਸਿੰਘ, ਮਾਸਟਰ ਗੁਰਦੇਵ ਸਿੰਘ ਨਵਾਂ ਕਿਲ੍ਹਾ, ਗੁਰਦੇਵ ਸਿੰਘ ਆਂਸਲ, ਲਖਵੀਰ ਕਟਾਰੀਆ, ਗੁਰਸੇਵਕ ਸਿੰਘ, ਜੱਸਾ ਮਿਸ਼ਰੀਵਾਲਾ, ਲਾਭ ਸਿੰਘ ਮਿਸ਼ਰੀਵਾਲਾ, ਸੁਖਜਿੰਦਰ ਸਿੰਘ, ਗੁਰਮੇਲ ਸਿੰਘ, ਜਗਰੂਪ ਸਿੰਘ, ਚੰਦ ਸਿੰਘ, ਠਾਣਾ ਸਿੰਘ ਸੰਧਵਾਂ, ਗੁਰਮੀਤ ਸਿੰਘ ਵਾਂਦਰ ਅਤੇ ਪਿੰਡ ਦੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸਤਨਾਮ ਸਿੰਘ, ਅਮਰਜੀਤ ਸਿੰਘ, ਕੁਲਦੀਪ ਨਿਆਮੀਵਾਲਾ, ਸਰਪੰਚ ਭਗਵਾਨ ਸਿੰਘ, ਜਗਦੇਵ ਸਿੰਘ, ਜਟਾਣਾ, ਜ਼ੈਲਦਾਰ ਦੀਆਂ ਨਿਯੁ... ਅਗਲੀ ਖ਼ਬਰ ਸਹਿਕਾਰੀ ਬੈਂਕ, ਕੋਟ ਸੁਖੀਆ ਵਿਖੇ ਵਿੱਤੀ ਅਤੇ ਡਿਜੀਟਲ ਸਾਖਰਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।