01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ, ਲੈਂਡ ਪੂਲਿੰਗ ਨੀਤੀ ਵਿਰੁੱਧ 30 ਅਗਸਤ ਤੋਂ ਜ਼ਿਲ੍ਹਾ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ-ਰਾਤ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਅੱਜ ਦੂਜੇ ਦਿਨ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਮੀਨਾਂ ਖੋਹਣ ਵਾਲੀ ਲੁਟੇਰੀ ਲੈਂਡ ਪੂਲਿੰਗ ਨੀਤੀ ਦੁਬਾਰਾ ਲਿਆਂਦੀ ਜਾ ਰਹੀ ਹੈ, ਉੱਥੇ ਕੇਂਦਰ ਸਰਕਾਰ ਵਲੋਂ ਅਮਰੀਕਾ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ’ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 01-09-2026
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ, ਲੈਂਡ ਪੂਲਿੰਗ ਨੀਤੀ ਵਿਰੁੱਧ 30 ਅਗਸਤ ਤੋਂ ਜ਼ਿਲ੍ਹਾ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ-ਰਾਤ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਅੱਜ ਦੂਜੇ ਦਿਨ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਮੀਨਾਂ ਖੋਹਣ ਵਾਲੀ ਲੁਟੇਰੀ ਲੈਂਡ ਪੂਲਿੰਗ ਨੀਤੀ ਦੁਬਾਰਾ ਲਿਆਂਦੀ ਜਾ ਰਹੀ ਹੈ, ਉੱਥੇ ਕੇਂਦਰ ਸਰਕਾਰ ਵਲੋਂ ਅਮਰੀਕਾ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ’ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ। ਇਸ ਨਾਲ ਜਿੱਥੇ ਦਾਣਾ ਮੰਡੀਆਂ ਖ਼ਤਮ ਹੋਣਗੀਆਂ, ਉੱਥੇ ਮੰਡੀ ਨਾਲ ਜੁੜੇ ਕਿਸਾਨਾਂ/ਮਜ਼ਦੂਰਾਂ ਦਾ ਉਜਾੜਾ, ਆੜ੍ਹਤੀਏ ਮੁਨੀਮ ਵਪਾਰੀ ਲੇਬਰ ਮਜ਼ਦੂਰ ਬੇਰੁਜ਼ਗਾਰ ਹੋਣਗੇ, ਜਦਕਿ ਛੋਟੀ-ਵੱਡੀ ਸਨਅਤ ਡੇਅਰੀ ਫਾਰਮਿੰਗ ਦੁੱਧ ਦਾ ਧੰਦਾ ਵੀ ਪ੍ਰਭਾਵਿਤ ਹੋਵੇਗਾ, ਜਿਸ ਨੂੰ ਸੰਘਰਸ਼ਸ਼ੀਲ ਕਿਸਾਨ ਮਜ਼ਦੂਰ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਕੰਪਨੀਆਂ ਰਾਹੀਂ ਮੈਪ ਪੈਮਾਇਸ਼ ਲਈ ਡਰੋਨ ਚਲਾਏ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਹਰ ਤਰ੍ਹਾਂ ਦੇ ਕਾਲੇ ਕਾਨੂੰਨਾਂ ਅਤੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਨੀਤੀਆਂ ਨੂੰ ਰੱਦ ਕੀਤਾ ਜਾਵੇ, ਜ਼ਮੀਨਾਂ ’ਤੇ ਡਰੋਨ ਚਲਾਉਣ ਦੀ ਨੀਤੀ ਰੱਦ ਕੀਤੀ ਜਾਵੇ, ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਦਿੱਤੇ ਜਾਣ, ਕਾਸ਼ਤਕਾਰਾਂ ਕਿਸਾਨਾਂ-ਮਜ਼ਦੂਰਾਂ ਨੂੰ ਜ਼ਮੀਨੀ ਮਾਲਕੀ ਹੱਕ ਦਿੱਤੇ ਜਾਣ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ। ਉਨ੍ਹਾਂ ਭਰਾਤਰੀ ਜਥੇਬੰਦੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਮਿਹਨਤਕਸ਼ ਲੋਕਾਂ ਨੂੰ ਮੋਰਚੇ ਵਿਚ ਵੱਡੀ ਗਿਣਤੀ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਇਸ ਧਰਨੇ ਵਿਚ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਹਰਪਾਲ ਸਿੰਘ ਚੀਮਾ ਧੂਲਕੋਟ, ਲੰਬੀ ਬਲਾਕ ਦੇ ਗੁਰਤੇਜ ਸਿੰਘ ਖੁੱਡੀਆਂ, ਗੁਰਸੇਵਕ ਸਿੰਘ ਲੰਬੀ, ਮਾ. ਕੁਲਵੀਰ ਸਿੰਘ ਭਾਗਸਰ, ਜਸਵੀਰ ਸਿੰਘ ਗੰਧੜ, ਦਰਸ਼ਨ ਸਿੰਘ ਲੱਖੇਵਾਲੀ, ਖੁਸ਼ਹਾਲ ਸਿੰਘ ਵੰਗਲ, ਬੋਹੜ ਸਿੰਘ ਮਲੋਟ, ਮਾ. ਰਾਮ ਸਵਰਨ ਸਿੰਘ ਲੱਖੇਵਾਲੀ, ਲੋਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ, ਪਿੰਡਾਂ ਦੇ ਪ੍ਰਧਾਨ, ਸਕੱਤਰ, ਸਰਗਰਮ ਵਰਕਰ ਆਦਿ ਵੱਡੀ ਗਿਣਤੀ ਕਿਸਾਨ-ਮਜ਼ਦੂਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਜਿੰਦਰ ਕੌਰ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ ਵੱਖ - ਵੱਖ ਆਗੂ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਗਿੱਦੜਬਾਹਾ ਵਿਖੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।