04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਸਮਾਨਤਾ ਲਈ ਦੌੜ’ ਕਰਵਾਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਝੰਡੀ ਦੇ ਕੇ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਇੱਥੇ ਖੇਡ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ‘ਬਰਾਬਰੀ ਅਤੇ ਸਮਾਨਤਾ’ ਦੌੜ ਨੂੰ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖ਼ੁਦ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ.

ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਇੱਥੇ ਖੇਡ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ‘ਬਰਾਬਰੀ ਅਤੇ ਸਮਾਨਤਾ’ ਦੌੜ ਨੂੰ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖ਼ੁਦ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ.ਪੀ. (ਡੀ) ਅਸ਼ੋਕ ਮੀਨਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਤੇ ਹੋਰ ਅਧਿਕਾਰੀਆਂ ਨਾਲ ਦੌੜ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ । ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਦੌੜ ਦਾ ਮਕਸਦ ਖੇਡਾਂ ਰਾਹੀਂ ਨਵੀਂ ਪੀੜ੍ਹੀ ਤੱਕ ਗੁਰੂ ਰਵਿਦਾਸ ਦਾ ਸਮਾਨਤਾ ਦਾ ਸੰਦੇਸ਼ ਪਹੁੰਚਾਉਣਾ ਹੈ । ਉਨ੍ਹਾਂ ਕਿਹਾ ਕਿ ਆਪਣੇ ਜੀਵਨ ਦੇ ਲਈ ਸਾਡੇ ਗੁਰੂ ਸਾਹਿਬਾਨ, ਪੀਰ-ਫ਼ਕੀਰ, ਦੇਵੀ-ਦੇਵਤੇ ਸਾਡੇ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ ਦੀ ਪਵਿੱਤਰ ਬਾਣੀ ਦੇ ਨਾਲ-ਨਾਲ ਆਪਣੀ ਸਰੀਰਕ ਕਸਰਤ ਨੂੰ ਵੀ ਜਾਰੀ ਰੱਖਣਾ ਚਾਹੀਦਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਿਹਤਮੰਦ ਜੀਵਨ ਲਈ ਪ੍ਰੇਰਿਤ ਕਰਦੇ ਹਨ, ਸਗੋਂ ਆਪਸੀ ਏਕਤਾ ਵੀ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਨਾਲ ਨੌਜਵਾਨਾਂ ਦੀ ਊਰਜਾ ਚੰਗੇ ਪਾਸੇ ਲੱਗਦੀ ਹੈ। ਇਸ ਉਪਰੰਤ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਸੂਬੇ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾ ਸਕੇ। ਇਸ ਪੰਜ ਕਿੱਲੋਮੀਟਰ ਦੀ ਦੌੜ ਵਿਚ ਵਿਦਿਆਰਥੀਆਂ, ਖਿਡਾਰੀਆਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਸਮਾਨਤਾ, ਆਪਸੀ ਭਾਈਚਾਰੇ ਤੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਤੋਂ ਸ਼ੁਰੂ ਹੋ ਕੇ ਇਹ ਦੌੜ ਕੋਟਕਪੂਰਾ ਰੋਡ ਤੋਂ ਪਿੰਡ ਉਦੇਕਰਨ ਦੀ ਫਿਰਨੀ ਤੋਂ ਫ਼ਿਰੋਜ਼ਪੁਰ ਰੋਡ ਤੋਂ ਹੁੰਦੀ ਹੋਈ ਵਾਪਿਸ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆ ਕੇ ਸਮਾਪਤ ਹੋਈ। ਇਸ ਦੌਰਾਨ ਦੌੜ ਦੇ ਸਾਰੇ ਭਾਗੀਦਾਰਾਂ ਨੂੰ ਵਿਸ਼ੇਸ਼ ਟੀ-ਸ਼ਰਟਾਂ ਤੇ ਤਗ਼ਮੇ ਪ੍ਰਦਾਨ ਕੀਤੇ ਗਏ ਅਤੇ ਰਿਫ਼ਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਚੇਅਰਮੈਨ ਕੋਨਵੇਅਰ ਰਣਧੀਰ ਸਿੰਘ ਧੀਰਾ ਖੁੱਡੀਆਂ, ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਸਿੱਧੂ ਤੋਂ ਇਲਾਵਾ ਜ਼ਿਲ੍ਹਾ ਖੇਡ ਦਫ਼ਤਰ ਦੇ ਸਮੂਹ ਕੋਚ ਅਤੇ ਵੱਖ-ਵੱਖ ਸਕੂਲਾਂ ਦੇ ਖੇਡ ਅਧਿਆਪਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਐੱਨ. ਸੀ. ਸੀ. ਕੈਡਿਟਸ ਵਲੋਂ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ 19 ਸਰਕਲਾਂ ਦੇ ਪ੍ਰਧਾਨ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।