09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੁਖਬੀਰ ਸਿੰਘ ਬਾਦਲ ਨਾਲ ਜਨਰਲ ਕੌਂਸਲ ਮੈਂਬਰ ਜਗਤਾਰ ਸਿੰਘ ਪੱਪੀ ਬਰਾੜ ਨੇ ਕੀਤੀ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ.

ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ.ਬਾਦਲ ਦਾ ਹਾਲ-ਚਾਲ ਪੁੱਛਦਿਆਂ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਮੁਲਾਕਾਤ ਦੌਰਾਨ ਮੌਜੂਦਾ ਸਿਆਸੀ ਹਾਲਾਤਾਂ, ਸ੍ਰੀ ਮੁਕਤਸਰ ਸਾਹਿਬ ਹਲਕੇ ਨਾਲ ਸੰਬੰਧਿਤ ਸਥਾਨਕ ਮੁੱਦਿਆਂ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਨੇ ਜਗਤਾਰ ਸਿੰਘ ਪੱਪੀ ਬਰਾੜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁੱਭਕਾਮਨਾਵਾਂ ਦਿੰਦਿਆਂ ਹਲਕੇ ਵਿਚ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਤੇ ਪਾਰਟੀ ਦੀਆਂ ਨੀ ਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਜਗਤਾਰ ਸਿੰਘ ਪੱਪੀ ਬਰਾੜ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਵਰਗੇ ਸਾਧਾਰਨ ਤੇ ਮਿਹਨਤੀ ਵਰਕਰ ’ਤੇ ਵਿਸ਼ਵਾਸ ਜਤਾਉਂਦਿਆਂ ਜਨਰਲ ਕੌਂਸਲ ਮੈਂਬਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਵਰਕਰਾਂ ਨਾਲ ਮਜ਼ਬੂਤ ਤਾਲਮੇਲ ਕਾਇਮ ਕਰਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕਾਰਜਸ਼ੀਲ ਰਹਿਣਗੇ।
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਰਿਸਰਚ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਭਾਈ ਮਰਦਾਨਾ ਦੀ ਅੰਸ਼ ਨਾਲ ਸੰਬੰਧਿਤ ਪਰਿਵਾਰਾਂ ਨੇ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।