09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜਲਾਲਾਬਾਦ ਰੋਡ ਰੇਲਵੇ ਲੈਵਲ ਕਰਾਸਿੰਗ ਲਈ ਡੀ.ਸੀ. ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਪੁਰਾਣੇ ਰੇਲਵੇ ਲੈਵਲ ਕਰਾਸਿੰਗ/ਫਾਟਕ ਬੀ-30 ਨੂੰ ਲੈ ਕੇ ਇਲਾਕੇ ਦੇ ਵਪਾਰੀਆਂ, ਦੁਕਾਨਦਾਰਾਂ ਤੇ ਆਮ ਲੋਕਾਂ ਵਲੋਂ ਲਗਾਤਾਰ ਰਸਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਵਪਾਰੀਆਂ ਨੇ ਕਿਹਾ ਕਿ ਇਸ ਰਸਤੇ ਦੇ ਬੰਦ ਹੋਣ ਕਾਰਨ ਜਲਾਲਾਬਾਦ ਰੋਡ ਅਤੇ ਰੇਲਵੇ ਲਾਈਨ ਦੇ ਦੋਵੇਂ ਪਾਸਿਆਂ ਵਸਦੇ ਲੋਕਾਂ ਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਪੁਰਾਣੇ ਰੇਲਵੇ ਲੈਵਲ ਕਰਾਸਿੰਗ/ਫਾਟਕ ਬੀ-30 ਨੂੰ ਲੈ ਕੇ ਇਲਾਕੇ ਦੇ ਵਪਾਰੀਆਂ, ਦੁਕਾਨਦਾਰਾਂ ਤੇ ਆਮ ਲੋਕਾਂ ਵਲੋਂ ਲਗਾਤਾਰ ਰਸਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਵਪਾਰੀਆਂ ਨੇ ਕਿਹਾ ਕਿ ਇਸ ਰਸਤੇ ਦੇ ਬੰਦ ਹੋਣ ਕਾਰਨ ਜਲਾਲਾਬਾਦ ਰੋਡ ਅਤੇ ਰੇਲਵੇ ਲਾਈਨ ਦੇ ਦੋਵੇਂ ਪਾਸਿਆਂ ਵਸਦੇ ਲੋਕਾਂ ਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਲੋਕਾਂ ਦੀ ਆਵਾਜਾਈ, ਵਪਾਰ ਤੇ ਐਮਰਜੈਂਸੀ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਹੁਣ ਰੇਲਵੇ ਵਲੋਂ ਇਸ ਰਸਤੇ ਵਾਲੇ ਪਾਸੇ ਕੰਧ ਬਣਾਈ ਜਾ ਰਹੀ ਹੈ, ਜਿਸ ਕਾਰਨ ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਵਿਚ ਹੋਰ ਵੀ ਚਿੰਤਾ ਪੈਦਾ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਕੰਧ ਬਣਨ ਤੋਂ ਪਹਿਲਾਂ ਕੋਈ ਵਿਕਲਪਿਕ ਰਸਤਾ ਜਾਂ ਲੈਵਲ ਕਰਾਸਿੰਗ/ਪੈਦਲ ਅਤੇ ਵਾਹਨਾਂ ਲਈ ਯੋਗ ਰਸਤਾ ਤਹਿ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਵਪਾਰੀਆਂ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਅਤੇ ਰੇਲਵੇ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਕੇ ਦਾ ਜਾਇਜ਼ਾ ਲੈਣ। ਵਪਾਰੀਆਂ ਦੀ ਮੰਗ ਹੈ ਕਿ ਜਲਾਲਾਬਾਦ ਰੋਡ ਬੀ-30 ਲੈਵਲ ਕਰਾਸਿੰਗ/ਪੁਰਾਣੇ ਰਸਤੇ ਦਾ ਮੌਕਾ ਦੇਖਿਆ ਜਾਵੇ, ਰੇਲਵੇ ਵਲੋਂ ਬਣਾਈ ਜਾ ਰਹੀ ਕੰਧ ਸੰਬੰਧੀ ਸਥਿਤੀ ਸਪੱਸ਼ਟ ਕੀਤੀ ਜਾਵੇ, ਲੋਕਾਂ ਦੀ ਆਵਾਜਾਈ ਲਈ ਸੁਰੱਖਿਅਤ ਤੇ ਪੱਕਾ ਵਿਕਲਪਿਕ ਰਸਤਾ ਮੁਹੱਈਆ ਕਰਵਾਇਆ ਜਾਵੇ, ਵਪਾਰੀਆਂ ਤੇ ਇਲਾਕਾ ਨਿਵਾਸੀਆਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਮੌਕੇ ’ਤੇ ਸਾਂਝਾ ਨਿਰੀਖਣ ਕੀਤਾ ਜਾਵੇ। ਜਦੋਂ ਤੱਕ ਲੋਕਾਂ ਲਈ ਯੋਗ ਵਿਕਲਪਿਕ ਰਸਤੇ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਮੌਜੂਦਾ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਕਰਨ ਵਾਲੇ ਕਦਮਾਂ ’ਤੇ ਤੁਰੰਤ ਵਿਚਾਰ ਕੀਤਾ ਜਾਵੇ। ਵਪਾਰੀਆਂ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਟਕਰਾਅ ਨਹੀਂ, ਸਗੋਂ ਗੱਲਬਾਤ ਅਤੇ ਸਹਿਮਤੀ ਨਾਲ ਲੋਕਾਂ ਦੀ ਸਮੱਸਿਆ ਦਾ ਸਥਾਈ ਹੱਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰੇਲਵੇ ਦੀ ਸੁਰੱਖਿਆ ਵੀ ਜ਼ਰੂਰੀ ਹੈ ਅਤੇ ਆਮ ਲੋਕਾਂ ਦੀ ਆਵਾਜਾਈ ਵੀ। ਇਸ ਲਈ ਅਜਿਹਾ ਹੱਲ ਕੱਢਿਆ ਜਾਵੇ ਕਿ ਜਿਸ ਨਾਲ ਦੋਵੇਂ ਪੱਖਾਂ ਦੇ ਹਿੱਤ ਸੁਰੱਖਿਅਤ ਰਹਿਣ। ਵਪਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਰੇਲਵੇ ਦੀ ਕੰਧ ਦਾ ਕੰਮ ਅੱਗੇ ਵਧਣ ਤੋਂ ਪਹਿਲਾਂ ਮੌਕੇ ਦਾ ਦੌਰਾ ਕਰਕੇ ਜਲਾਲਾਬਾਦ ਰੋਡ ਦੇ ਲੋਕਾਂ ਨੂੰ ਰਸਤੇ ਸੰਬੰਧੀ ਸਪੱਸ਼ਟ ਅਤੇ ਠੋਸ ਹੱਲ ਦਿੱਤਾ ਜਾਵੇ।
ਪਿਛਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਕ੍ਰਿਕਟ ਲਈ ਚੋਣ ਅਗਲੀ ਖ਼ਬਰ ਵਿਆਹੁਤਾ ਨੂੰ ਨਹਿਰ ’ਚ ਸੁੱਟ ਕੇ ਮਾਰਨ ਦੀ ਕੋਸ਼ਿਸ਼ ਵਿਚ 6 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।