09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਸਭਾ ਦੀ ਪੁਰਾਣੀ ਕਮੇਟੀ ਨੂੰ ਸਰਬਸੰਮਤੀ ਨਾਲ ਭੰਗ ਕਰਕੇ ਨਵੇਂ ਸਿਰੇ ਤੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਹੋਈ ਚੋਣ ਵਿਚ ਪਰਮਿੰਦਰ ਪਾਲ ਸਿੰਘ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ।

ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੌਰਾਨ ਸਭਾ ਦੀ ਪੁਰਾਣੀ ਕਮੇਟੀ ਨੂੰ ਸਰਬਸੰਮਤੀ ਨਾਲ ਭੰਗ ਕਰਕੇ ਨਵੇਂ ਸਿਰੇ ਤੋਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਹੋਈ ਚੋਣ ਵਿਚ ਪਰਮਿੰਦਰ ਪਾਲ ਸਿੰਘ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ। ਚੋਣ ਦੌਰਾਨ ਗੁਰਾਂਦਿੱਤਾ ਸਿੰਘ ਸੰਧੂ, ਚੌਧਰੀ ਅਮੀ ਚੰਦ ਤੇ ਗੁਰਪ੍ਰੀਤ ਸਿੰਘ ਫ਼ੌਜੀ ਖੋਖਰ ਨੂੰ ਸਰਪ੍ਰਸਤ, ਹਰਦੇਵ ਸਿੰਘ ਹਮਦਰਦ ਨੂੰ ਸੀਨੀਅਰ ਮੀਤ ਪ੍ਰਧਾਨ, ਜਸਪਾਲ ਸਿੰਘ ਵਧਾਈਆਂ ਨੂੰ ਮੀਤ ਪ੍ਰਧਾਨ, ਲਵਲੀ ਮਾਨ ਨੂੰ ਜਨਰਲ ਸਕੱਤਰ, ਰਾਜਵਿੰਦਰ ਰਾਜਾ ਨੂੰ ਖ਼ਜ਼ਾਨਚੀ, ਕੁਲਵੰਤ ਸਰੋਤਾ ਨੂੰ ਸਲਾਹਕਾਰ, ਗੁਰਦੇਵ ਸਿੰਘ ਘਾਰੂ ਨੂੰ ਪ੍ਰੈੱਸ ਸਕੱਤਰ ਅਤੇ ਸੁਖਜਿੰਦਰ ਸਿੰਘ ਭੰਗਚੜੀ ਨੂੰ ਪ੍ਰਚਾਰ ਸਕੱਤਰ ਚੁਣਿਆ ਗਿਆ। ਇਸੇ ਤਰ੍ਹਾਂ ਬਲਦੇਵ ਸਿੰਘ ਇੱਕਵੰਨ ਨੂੰ ਵਿਸ਼ੇਸ਼ ਸਹਿਯੋਗੀ, ਸਰਦੂਲ ਸਿੰਘ ਬਰਾੜ ਨੂੰ ਕਾਨੂੰਨੀ ਸਲਾਹਕਾਰ ਅਤੇ ਜਗਤਾਰ ਸਿੰਘ ਹਰੀਕੇ ਕਲਾਂ ਨੂੰ ਤਾਲਮੇਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਭਵਿੱਖ ਵਿਚ ਸਾਹਿਤ ਸਮਾਜ ਲਈ ਦੇ ਬੈਨਰ ਹੇਠ ਵੱਖ-ਵੱਖ ਸਾਹਿਤਕ ਸਰਗਰਮੀਆਂ ਕਰਵਾਈਆਂ ਜਾਣਗੀਆਂ ਅਤੇ ਸਾਹਿਤ ਰਾਹੀਂ ਸਮਾਜਿਕ ਚੇਤਨਾ ਨੂੰ ਹੋਰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਨਵ-ਨਿਯੁਕਤ ਅਹੁਦੇਦਾਰਾਂ ਨੇ ਸਭਾ ਦੀਆਂ ਸਾਹਿਤਕ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਦਫ਼ਤਰੀ ਮੁਲਾਜ਼ਮਾਂ ਦੀ ਡੀ.ਸੀ. ਦਫ਼ਤਰ ਮੋਗਾ ਅੱਗੇ ਹੋਈ ਰੈਲੀ ਅਤੇ ਹੜਤਾਲ ਨੂੰ ਮਿਲਿਆ ਪੈਨਸ਼ਨਰਾਂ, ਮੁਲਾਜ਼ਮਾਂ, ਕਿਸਾਨਾਂ-ਮਜ਼ਦ... ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।