10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਵਿਖਾਈ

ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ,ਪਿੰਡ ਥਾਂਦੇਵਾਲਾ ਦੀ ਬਸਤੀ ਦਸਮੇਸ਼ ਨਗਰ, ਬਸਤੀ ਮੱਲ ਸਿੰਘ ਅਤੇ ਪਿੰਡ ਥਾਂਦੇਵਾਲਾ ਵਿਖੇ ਦਸਤਾਵੇਜ਼ੀ ਫ਼ਿਲਮ ਵਿਖਾਈ ਗਈ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਹ ਫ਼ਿਲਮ ਵੇਖੀ। 30 ਮਿੰਟ ਦੀ ਇਸ ਦਸਤਾਵੇਜ਼ੀ ਫ਼ਿਲਮ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਅਜੀਤ ਡੈਸਕ 10-09-2026
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਭਰ ਵਿਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ,ਪਿੰਡ ਥਾਂਦੇਵਾਲਾ ਦੀ ਬਸਤੀ ਦਸਮੇਸ਼ ਨਗਰ, ਬਸਤੀ ਮੱਲ ਸਿੰਘ ਅਤੇ ਪਿੰਡ ਥਾਂਦੇਵਾਲਾ ਵਿਖੇ ਦਸਤਾਵੇਜ਼ੀ ਫ਼ਿਲਮ ਵਿਖਾਈ ਗਈ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਇਹ ਫ਼ਿਲਮ ਵੇਖੀ। 30 ਮਿੰਟ ਦੀ ਇਸ ਦਸਤਾਵੇਜ਼ੀ ਫ਼ਿਲਮ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜ ਸਕਣਗੇ ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਲੰਗਰ ਕਮੇਟੀ ਵਲੋਂ ਘਾਹ ਮੰਡੀ ਚੌਂਕ ਵਿਖੇ ਸਮਾਗਮ ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਨਵੇਂ ਵਰਕਿੰਗ ਪ੍ਰਧਾਨ ਲੱਪੀ ਈਨਾਖੇੜਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਸੇਂਟ ਫਰੀਦ ਕਾਨਵੈਂਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।