10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਮੁਕਤਸਰ ਸਾਹਿਬ ਲੰਗਰ ਕਮੇਟੀ ਵਲੋਂ ਘਾਹ ਮੰਡੀ ਚੌਂਕ ਵਿਖੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲੰਗਰ ਕਮੇਟੀ ਵਲੋਂ ਘਾਹ ਮੰਡੀ ਚੌਂਕ ਵਿਖੇ ਸਮਾਗਮ ਤਹਿਤ ਅਤੁੱਟ ਲੰਗਰ ਭੰਡਾਰਾ ਲਾਇਆ ਗਿਆ। ਇਸ ਮੌਕੇ ਖਾਣ-ਪੀਣ ਦੀਆਂ ਵੱਖ-ਵੱਖ ਸਟਾਲਾਂ ਲਗਾਈਆਂ ਗਈਆਂ।

ਅਜੀਤ ਡੈਸਕ 10-09-2026
ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲੰਗਰ ਕਮੇਟੀ ਵਲੋਂ ਘਾਹ ਮੰਡੀ ਚੌਂਕ ਵਿਖੇ ਸਮਾਗਮ ਤਹਿਤ ਅਤੁੱਟ ਲੰਗਰ ਭੰਡਾਰਾ ਲਾਇਆ ਗਿਆ। ਇਸ ਮੌਕੇ ਖਾਣ-ਪੀਣ ਦੀਆਂ ਵੱਖ-ਵੱਖ ਸਟਾਲਾਂ ਲਗਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੋਨੂੰ ਵਡੇਰਾ ਤੇ ਸੇਵਾਦਾਰ ਬਲਦੇਵ ਕੁਮਾਰ ਬਿੱਲਾ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਸਵਾਮੀ ਸੁਖਦੇਵਾ ਨੰਦ ਵਲੋਂ ਕੰਜਕ ਪੂਜਨ ਕਰਵਾ ਕੇ ਕੀਤੀ ਗਈ। ਇਸ ਮੌਕੇ ਅਸਮਾਨ ਮਾਤਾ ਰਾਣੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਵੀ ਆਪਣੀ ਟੀਮ ਸਮੇਤ ਪਹੁੰਚੇ । ਲੰਗਰ ਕਮੇਟੀ ਦੇ ਅਹੁਦੇਦਾਰਾਂ ਵਲੋਂ ਸਵਾਮੀ ਸੁਖਦੇਵਾਨੰਦ ਅਤੇ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਐੱਸ.ਡੀ. ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਤੇ ਸੱਭਿਆਚਾਰਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਵਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।