ਮਲੋਟ, 9 ਸਤੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ। ਪਿਛਲੇ ਦਿਨੀਂ ਮਲੋਟ ਵਿਖੇ ਹੋਈ 5ਵੀਂ ਇੰਟਰ ਸਟੇਟ ਗੋਜੂ ਰਿਯੂ ਕਰਾਟੇ ਚੈਂਪੀਅਨਸ਼ਿਪ 2026 ਵਿਚ ਸਕੂਲ ਦੇ ਵਿਦਿਆਰਥੀਆਂ ਸਨਮਜੋਤ ਕੌਰ ਨੇ ਅੰਡਰ-8 (20 ਕਿੱਲੋਗ੍ਰਾਮ) ਅਤੇ ਸ਼ਿਵਜੋਤ ਸਿੰਘ ਨੇ ਅੰਡਰ-10 (35 ਕਿੱਲੋਗ੍ਰਾਮ) ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਦਿਆਂ ਸੋਨ ਤਗ਼ਮੇ ਜਿੱਤੇ। ਇਸ ਤੋਂ ਇਲਾਵਾ 18ਵੀਂ ਪੰਜਾਬ ਸਟੇਟ ਸਿੰਗਿੰਗ, ਪੇਂਟਿੰਗ, ਮਾਡਲਿੰਗ ਤੇ ਡਾਂਸ ਸਪੋਰਟਸ ਚੈਂਪੀਅਨਸ਼ਿਪ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਪ੍ਰਿਯਾਲ (ਪੁੱਤਰੀ ਸੁਨੀਲ ਕੁਮਾਰ) ਨੇ ਡਾਂਸ ਮੁਕਾਬਲੇ 7–11 ਸਾਲ ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸੰਸਥਾ ਦੇ ਪ੍ਰਧਾਨ ਰਜਿੰਦਰ ਗਰਗ, ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਤੇ ਸਮੂਹ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ।