ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਸੂਬਾ ਕਮੇਟੀ ਦੀ ਮੀਟਿੰਗ ਹੋਈ
ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫ਼ਰੀਦਕੋਟ ਅਤੇ ਦੇਸ਼ ਭਗਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਰਾਜ ਪੱਧਰੀ ਬਾਬਾ ਫ਼ਰੀਦ ਸਾਹਿਤ ਉਤਸਵ 19 ਤੋਂ 23 ਸਤੰਬਰ ਤੱਕ ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ।
ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫ਼ਰੀਦਕੋਟ ਅਤੇ ਦੇਸ਼ ਭਗਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਰਾਜ ਪੱਧਰੀ ਬਾਬਾ ਫ਼ਰੀਦ ਸਾਹਿਤ ਉਤਸਵ 19 ਤੋਂ 23 ਸਤੰਬਰ ਤੱਕ ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ। ਇਸ ਮੇਲੇ ਦਾ ਸਮੁੱਚਾ ਪ੍ਰੋਗਰਾਮ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਸਾਹਿਤਕ ਸਮਾਗਮਾਂ ਦੇ ਸਮਾਂਤਰ ਵਿਸ਼ਾਲ ਪੁਸਤਕ ਮੇਲਾ ਵੀ ਲਗਾਇਆ ਜਾਵੇਗਾ। ਸਾਹਿਤਕ ਸਮਾਗਮਾਂ ਦੌਰਾਨ ਰੂਬੁਰੂ, ਲੇਖਕ ਮਿਲਣੀਆਂ ਤੇ ਕਵੀ ਦਰਬਾਰ ਕਰਵਾਇਆ ਜਾਵੇਗਾ। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਦੱਸਿਆ ਕਿ ਬਾਬਾ ਫ਼ਰੀਦ ਸਾਹਿਤ ਉਤਸਵ ਦਾ ਉਦਘਾਟਨ 19 ਸਤੰਬਰ ਨੂੰ ਸਵੇਰੇ 9:30 ਵਜੇ ਦੇਸ਼ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਕਰਨਗੇ। ਇਸ ਉਪਰੰਤ ਸਵੇਰ ਦੇ ਸੈਸ਼ਨ ’ਚ ‘ਕਥਾ-ਕਾਰਵਾਂ’ ਤਹਿਤ ਉੱਘੇ ਕਹਾਣੀਕਾਰ ਬਲਵਿੰਦਰ ਸਿੰਘ ਗਰੇਵਾਲ ਤੇ ਜਤਿੰਦਰ ਹਾਂਸ ਨਾਲ ਗੁਰਮੀਤ ਕੜਿਆਲਵੀ ਸੰਵਾਦ ਰਚਾਉਣਗੇ। ਸ਼ਾਮ ਦੇ ਸੈਸ਼ਨ ਦੌਰਾਨ ‘ਯੁਵਾ ਸਾਹਿਤ ਦੇ ਸੰਗ’ ਸਿਰਲੇਖ ਤਹਿਤ ਨੌਜਵਾਨ ਕਹਾਣੀਕਾਰ ਆਗ਼ਾਜ਼ਬੀਰ ਤੇ ਕਵੀ ਰਣਧੀਰ ਨਾਲ ਡਾ. ਗੁਰਦੀਪ ਸਿੰਘ ਢਿੱਲੋਂ ਸੰਵਾਦ ਰਚਾਉਣਗੇ। 20 ਸਤੰਬਰ ਨੂੰ ਸਵੇਰ ਦੇ ਸੈਸ਼ਨ ਦੌਰਾਨ ‘ਦੇਹ ਕੀ ਸਾਖੀ’ ਸਿਰਲੇਖ ਤਹਿਤ ਨਾਵਲਕਾਰ ਡਾ. ਗੁਰਮਿੰਦਰ ਸਿੰਘ ਰੂਪੋਵਾਲੀ ਨਾਲ ਅਵਤਾਰ ਸਿੰਘ ਔਲਖ ਸੰਵਾਦ ਰਚਾਉਣਗੇ। ਸ਼ਾਮ ਦੇ ਸੈਸ਼ਨ ਦੌਰਾਨ ਸਿਨੇਮਾ ਤੇ ਸਮਕਾਲ ਸਿਰਲੇਖ ਤਹਿਤ ਉੱਘੇ ਫਿਲਮਸਾਜ਼ ਜਸ ਗਰੇਵਾਲ ਨਾਲ ਡਾ. ਸੁਖਦਰਸ਼ਨ ਸਿੰਘ ਚਹਿਲ ਸੰਵਾਦ ਰਚਾਉਣਗੇ। 21 ਸਤੰਬਰ ਨੂੰ ਰੰਗਮੰਚ ਦਾ ਸਫ਼ਰ ਸਿਰਲੇਖ ਅਧੀਨ ਨਾਟਕਕਾਰ ਕੇਵਲ ਧਾਲੀਵਾਲ ਨਾਲ ਡਾ. ਜਗਦੀਪ ਸਿੰਘ ਸੰਧੂ ਵਿਚਾਰ ਚਰਚਾ ਕਰਨਗੇ। ਇਸੇ ਦਿਨ ਸ਼ਾਮ ਦੇ ਸੈਸ਼ਨ ਦੌਰਾਨ ‘ਤੁਰਦੀਆਂ ਅੱਖਾਂ ਵੇਖਦੇ ਪੈਰ’ ਸਿਰਲੇਖ ਤਹਿਤ ਫੋਟੋਕਾਰ ਤੇ ਵਾਰਤਕਕਾਰ ਨਿਰਲੇਪ ਸਿੰਘ ਨਾਲ ਗੁਰਪ੍ਰੀਤ ਸੰਵਾਦ ਰਚਾਉਣਗੇ। 22 ਸਤੰਬਰ ਨੂੰ ਸਵੇਰ ਦੇ ਸੈਸ਼ਨ ਦੌਰਾਨ ‘ਬਾਬੇ ਬਿਸ਼ਨੇ ਦੀ ਬੈਠਕ’ ਦੌਰਾਨ ਉੱਘੇ ਲੇਖਕ ਨਿੰਦਰ ਘੁਗਿਆਣਵੀ ਬਾਬੂ ਸਿੰਘ ਮਾਨ ਦੀ ਸ਼ਖ਼ਸੀਅਤ ਤੇ ਸਿਰਜਣਾ ਬਾਰੇ ਜਾਣਕਾਰੀ ਦੇਣਗੇ ਤੇ ਕੁਮਾਰ ਜਗਦੇਵ ਸਿੰਘ ਸ. ਮਾਨ ਨਾਲ ਸੰਵਾਦ ਰਚਾਉਣਗੇ। ਇਸ ਸਮਾਗਮ ਦੇ ਸਵੇਰ ਦੇ ਸੈਸ਼ਨ ਸਵੇਰੇ 10:30 ਵਜੇ ਤੇ ਬਾਅਦ ਦੁਪਹਿਰ ਦੇ ਸੈਸ਼ਨ 3:30 ਵਜੇ ਸ਼ੁਰੂ ਹੋਣਗੇ। ਇਸੇ ਦਿਨ ਸ਼ਾਮ ਦੇ ਸੈਸ਼ਨ ਦੌਰਾਨ 5:30 ਵਜੇ ਸ਼ੇਖ਼ ਫ਼ਰੀਦ ਕਵੀ ਦਰਬਾਰ ਹੋਵੇਗਾ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਮੁੱਖ ਮਹਿਮਾਨ ਹੋਣਗੇ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਕਵੀ ਦਰਬਾਰ ’ਚ ਵਿਜੇ ਵਿਵੇਕ ਫ਼ਰੀਦਕੋਟ, ਗੁਰਤੇਜ ਕੋਹਾਰਵਾਲਾ ਫ਼ਿਰੋਜ਼ਪੁਰ, ਦਰਸ਼ਨ ਬੁੱਟਰ ਨਾਭਾ, ਸਵਾਮੀ ਅੰਤਰ ਨੀਰਵ ਜੰਮੂ, ਡਾ. ਰਾਜੇਸ਼ ਮੋਹਨ ਫ਼ਰੀਦਕੋਟ, ਭੁਪਿੰਦਰ ਕੌਰ ਪ੍ਰੀਤ ਸ੍ਰੀ ਮੁਕਤਸਰ ਸਾਹਿਬ, ਨੀਤੂ ਬਠਿੰਡਾ, ਦੇਵਿੰਦਰ ਸੈਫ਼ੀ ਫ਼ਰੀਦਕੋਟ, ਤਰਲੋਚਨ ਲੋਚੀ ਲੁਧਿਆਣਾ, ਅਜੀਤਪਾਲ ਜਟਾਣਾ ਮੋਗਾ, ਸਿਮਰਨ ਅਕਸ ਬਰਨਾਲਾ, ਬਲਕਾਰ ਔਲਖ ਸੰਗਰੂਰ ਤੇ ਸੁਨੀਲ ਚੰਦਿਆਣਵੀ ਬਲਾਚੌਰ ਸ਼ਿਰਕਤ ਕਰਨਗੇ। 23 ਸਤੰਬਰ ਨੂੰ ਬਾਅਦ ਦੁਪਹਿਰ 1 ਵਜੇ ਸ਼ੁਰੂ ਹੋਣ ਵਾਲੇ ਸਮਾਪਤੀ ਸਮਾਰੋਹ ‘ਲੇਖਕ, ਪਾਠਕ ਤੇ ਪ੍ਰਕਾਸ਼ਕ’ ਸਿਰਲੇਖ ਅਧੀਨ ਸਮੀਖਿਆਕਾਰਾਂ ਵਜੋਂ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ, ਡਾ. ਰਾਜੇਸ਼ ਮੋਹਨ ਪ੍ਰਿੰਸੀਪਲ ਦੇਸ਼ ਭਗਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਕੰਵਰਜੀਤ ਸਿੰਘ ਸਿੱਧੂ ਖੋਜ ਅਫ਼ਸਰ ਤੇ ਗੁਰਅੰਮ੍ਰਿਤਪਾਲ ਸਿੰਘ ਬਰਾੜ ਜਨਰਲ ਸਕੱਤਰ, ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫ਼ਰੀਦਕੋਟ ਸ਼ਿਰਕਤ ਕਰਨਗੇ। ਇਸ ਸਮਾਗਮ ਦੇ ਸੂਤਰਧਾਰ ਪ੍ਰੋ. ਰਣਜੀਤ ਸਿੰਘ ਬਾਜਵਾ ਹੋਣਗੇ। ਭਾਸ਼ਾ ਵਿਭਾਗ ਪੰਜਾਬ ਵਲੋਂ ਇਹ ਸਮਾਗਮ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਤੇ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।