ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੱਸ ਸਟੈਂਡ ਵਿਖੇ ਬਰਾਂਚ ਪ੍ਰਧਾਨ ਸੁਰਜੀਤ ਸਿੰਘ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ’ਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਮੌਕੇ ਜਨਮ ਦਿਨ ਵਾਲੇ ਸਾਥੀਆਂ ਜਸਵਿੰਦਰ ਸਿੰਘ ਨੀਟਾ, ਸਤਪਾਲ ਮਹੇਸ਼ੀ ਗੋਨਿਆਣਾ ਮੰਡੀ, ਇਕੱਤਰ ਸਿੰਘ ਚਹਿਲ ਤੇ ਹਰਜੀਤ ਸਿੰਘ ਮਕੈਨਿਕ ਨੂੰ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬੱਸ ਸਟੈਂਡ ਵਿਖੇ ਬਰਾਂਚ ਪ੍ਰਧਾਨ ਸੁਰਜੀਤ ਸਿੰਘ ਬਠਿੰਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ’ਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਮੌਕੇ ਜਨਮ ਦਿਨ ਵਾਲੇ ਸਾਥੀਆਂ ਜਸਵਿੰਦਰ ਸਿੰਘ ਨੀਟਾ, ਸਤਪਾਲ ਮਹੇਸ਼ੀ ਗੋਨਿਆਣਾ ਮੰਡੀ, ਇਕੱਤਰ ਸਿੰਘ ਚਹਿਲ ਤੇ ਹਰਜੀਤ ਸਿੰਘ ਮਕੈਨਿਕ ਨੂੰ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦੇ ਦੂਜੇ ਸੈਸ਼ਨ ਦੌਰਾਨ ਪਿਛਲੇ ਦਿਨੀਂ ਵਿਛੜੇ ਸਾਥੀਆਂ ਅਮਰ ਸਿੰਘ ਮਕੈਨਿਕ, ਜੰਗੀਰ ਸਿੰਘ ਡਰਾਈਵਰ ਤੇ ਰਣਜੀਤ ਸਿੰਘ ਰੋਮਾਣਾ ਡਰਾਈਵਰ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਪੈਨਸ਼ਨਰਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਨ ਵਿਚ ਲਗਾਤਾਰ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸੁਖਚੈਨ ਸਿੰਘ ਖਹਿਰਾ ਅਤੇ ਸੁਸ਼ੀਲ ਫ਼ੌਜੀ ਦੀ ਬਦਲੀ ਕਰਨ ਦੀ ਵੀ ਸਖ਼ਤ ਨਿਖੇਧੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਨੀਤੀਆਂ ਤੋਂ ਬਾਜ ਆਵੇ, ਨਹੀਂ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਮੁਕੰਦ ਸਿੰਘ ਚੇਅਰਮੈਨ, ਪ੍ਰੀਤਮ ਸਿੰਘ ਚੋਟੀਆਂ, ਭੰਵਰ ਲਾਲ ਸ਼ਰਮਾ, ਜੋਗਿੰਦਰ ਸਿੰਘ ਸਮਾਘ, ਬਲਵੀਰ ਸਿੰਘ, ਕਸ਼ਮੀਰ ਸਿੰਘ ਸੁਖਨਾ, ਛਿੰਦਰਪਾਲ ਸਿੰਘ ਭੁੱਲਰ, ਅਮਰਜੀਤ ਸਿੰਘ ਕੰਬੋਜ, ਜਗਦੀਸ਼ ਰਾਏ ਹਰੀਕੇ ਸਰਪ੍ਰਸਤ, ਦਰਸ਼ਨ ਸਿੰਘ ਡੀ-65, ਦਰਸ਼ਨ ਸਿੰਘ ਈਨਾਖੇੜਾ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।