12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਸਬੰਧਿਤ ਵਿਭਾਗਾਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਆਦੇਸ਼

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨ ਵਲੋਂ ਸਰਗਰਮ ਪਹੁੰਚ ਅਪਣਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਖ-ਵੱਖ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 12-09-2026
ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨ ਵਲੋਂ ਸਰਗਰਮ ਪਹੁੰਚ ਅਪਣਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਵਿਭਾਗਾਂ ਜਿਵੇਂ ਪਾਵਰਕਾਮ, ਪੁਲਿਸ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਟਰਾਂਸਪੋਰਟ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਵਪਾਰੀਆਂ ਵਲੋਂ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ਹਿਰ ਦੇ ਸੁੰਦਰੀਕਰਨ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਮੱਸਿਆਵਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਕੁਝ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਕਿਹਾ ਕਿ ਆਨ-ਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਦੀਆਂ ਰੋਜ਼ਾਨਾ ਪ੍ਰਸ਼ਾਸਨਿਕ/ਕਰ ਸਬੰਧੀ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰਾਪਤ ਕੁੱਲ 41 ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰ ਲਿਆ ਜਾਵੇਗਾ। ਇਸ ਮੌਕੇ ਪੁਨੀਤ ਸ਼ਰਮਾ ਐਸ.ਡੀ.ਐਮ ਫ਼ਰੀਦਕੋਟ, ਰਜਿੰਦਰ ਸਿੰਘ ਐਸ.ਡੀ.ਐਮ ਕੋਟਕਪੂਰਾ, ਵਿਕਰਮਜੀਤ ਐਸ.ਡੀ.ਐਮ ਜੈਤੋ, ਵਰੁਣ ਨਾਗਪਾਲ ਸਹਾਇਕ ਕਮਿਸ਼ਨਰ ਸਟੇਟ ਟੈਕਸ , ਜ਼ਿਲ੍ਹਾ ਮੰਡੀ ਅਫ਼ਸਰ ਮਨੀਸ਼ ਕੁਮਾਰ, ਐਕਸੀਅਨ ਸ਼ਮਿੰਦਰ ਸਿੰਘ, ਐਕਸੀਅਨ ਨਵੀਨ ਕੁਮਾਰ, ਤਰਲੋਚਨ ਸਿੰਘ ਡੀ.ਐਸ.ਪੀ, ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਨਰੇਸ਼ ਸਿੰਗਲਾ, ਚੇਅਰਮੈਨ ਫ਼ਰੀਦਕੋਟ ਗੁਰਪ੍ਰੀਤ ਸਿੰਘ, ਰਵਿੰਦਰ ਗੋਇਲ ਚੇਅਰਮੈਨ ਕੋਟਕਪੂਰਾ, ਗੋਪਾਲ ਕ੍ਰਿਸ਼ਨ ਸ਼ੈਲੀ ਗਰਗ ਚੇਅਰਮੈਨ ਜੈਤੋ ਹਾਜ਼ਰ ਸਨ।
ਪਿਛਲੀ ਖ਼ਬਰ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਬਿਲਡਰ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ : ਸਪੀਕਰ ਸੰਧਵਾਂ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।