12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ

ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਦੇ ਇੰਚਾਰਜ ਡਾ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪਿੰਡ ਮਚਾਕੀ ਕਲਾਂ ਵਿਖੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਗਿਆ।

ਅਜੀਤ ਡੈਸਕ 12-09-2026
ਫ਼ਰੀਦਕੋਟ, 11 ਸਤੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਦੇ ਇੰਚਾਰਜ ਡਾ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪਿੰਡ ਮਚਾਕੀ ਕਲਾਂ ਵਿਖੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਗਿਆ। ਪ੍ਰੋਗਰਾਮ ਵਿਚ 30 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੇ ਭਾਗ ਲਿਆ। ਡਾ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸਾਰੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਪੋਸ਼ਣ ਮਹੀਨਾ ਮਨਾਉਣ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਭਾਗੀਦਾਰਾਂ ਨੂੰ ਬੱਚਿਆਂ ਵਿਚ ਕੁਪੋਸ਼ਣ ਨੂੰ ਕੰਟਰੋਲ ਕਰਨ ਲਈ ਛਾਤੀ ਦਾ ਦੁੱਧ ਚੁੰਘਾਉਣ ਦੀ ਮਹੱਤਤਾ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ। ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਘਰੇਲੂ ਬਗੀਚੀ ਲਗਾਉਣ ਅਤੇ ਫਲਾਂ ਅਤੇ ਸਬਜ਼ੀਆਂ ਵਿਚ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਨੂੰ ਘਟਾਉਣ ਦੀ ਮਹੱਤਤਾ ਬਾਰੇ ਦੱਸਿਆ। ਅੰਤ ਵਿਚ ਡਾ. ਕਰਮਜੀਤ ਕੌਰ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਪ੍ਰਤੀਯੋਗੀਆਂ ਅਤੇ ਜਸਵੀਰ ਕੌਰ ਸੁਪਰਵਾਈਜ਼ਰ ਫ਼ਰੀਦਕੋਟ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਬਿਲਡਰ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ : ਸਪੀਕਰ ਸੰਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।