12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਿਮਿਟ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ

ਮਲੋਟ, 11 ਸਤੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਿਮਿਟ ਮਲੋਟ ਵਿਖੇ ਬੀ. ਕਾਮ.

ਅਜੀਤ ਡੈਸਕ 12-09-2026
ਮਲੋਟ, 11 ਸਤੰਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਿਮਿਟ ਮਲੋਟ ਵਿਖੇ ਬੀ.ਕਾਮ. ਆਨਰਸ ਦੇ ਦੂਜੇ ਸਾਲ ਦੇ ਵਿਦਿਆਰਥੀਆਂ ਨੇ ਬੀ.ਕਾਮ. ਵਿਭਾਗ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਜੀ ਆਇਆ ਕਹਿਣ ਲਈ ਫਰੈਸ਼ਰ ਪਾਰਟੀ ਦਾ ਪ੍ਰਬੰਧ ਕੀਤਾ ਗਿਆ। ਜਾਣਕਾਰੀ ਦਿੰਦਿਆਂ ਬੀ.ਕਾਮ. ਆਨਰਸ ਵਿਭਾਗ ਦੇ ਮੁਖੀ ਡਾ. ਮਨੀਸ਼ ਬਾਂਸਲ ਨੇ ਦੱਸਿਆ ਕਿ ਸੰਸਥਾ ਵਿਚ ਇਸ ਵਾਰ ਬੀ.ਕਾਮ. ਆਨਰਸ ਵਿਚ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ ਹੈ। ਇਨ੍ਹਾਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਜੀ ਆਇਆ ਕਹਿਣ ਲਈ ਦੂਜੇ ਸਾਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ਰਾਹੀਂ ਜਿਵੇਂ ਕਿ ਡਾਂਸ, ਭੰਗੜਾ, ਗਾਇਕੀ ਦੇ ਵੱਖ-ਵੱਖ ਰੰਗ ਪੇਸ਼ ਕਰਕੇ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਪ੍ਰੋਗਰਾਮ ਦੌਰਾਨ ਸੰਸਥਾ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਸ਼ਖ਼ਸੀਅਤ ਨੂੰ ਉਭਾਰਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਵਿਚ ਹਿੱਸਾ ਜ਼ਰੂਰ ਲੈਣਾ ਚਾਹੀਦਾ ਹੈ ਅਤੇ ਇਮਾਨਦਾਰੀ ਤੇ ਨੈਤਿਕਤਾ ਦੇ ਨਾਲ ਚੱਲਦੇ ਹੋਏ ਓਵਰਆਲ ਡਿਵੈਲਪਮੈਂਟ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਵਿਚੋਂ ਜਸਪ੍ਰੀਤ ਕੌਰ ਨੂੰ ਬੀ.ਕਾਮ. ਵਿਭਾਗ ਦੀ ਮਿਸ ਫਰੈਸ਼ਰ ਅਤੇ ਜੈਸਮੀਨ ਨੂੰ ਮਿਸ ਚਾਰਮਿੰਗ, ਵਿਸ਼ੇਸ਼ ਨੂੰ ਮਿਸਟਰ ਫਰੈਸ਼ਰ, ਅਭੈ ਨੂੰ ਸ਼ੋਅ ਸਟੋਪਰ ਅਤੇ ਖੁਸ਼ੀ ਨੂੰ ਮਿਸ ਸਟਾਈਲਿਸ਼ ਦਾ ਖ਼ਿਤਾਬ ਦਿੱਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੂੰ ਵੱਖ-ਵੱਖ ਪਹਿਲੂਆਂ ਤੋਂ ਪਰਖਣ ਲਈ ਜੱਜ ਦੀ ਭੂਮਿਕਾ ਡਾ. ਨਵਜੋਤ ਸਿੰਘ, ਨਵਦੀਪ ਕੌਰ ਅਤੇ ਗਗਨਦੀਪ ਕੌਰ ਵਲੋਂ ਨਿਭਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਮੌਜੂਦ ਰਹੇ।
ਪਿਛਲੀ ਖ਼ਬਰ ਮੁੱਖ ਮਾਰਗ ’ਤੇ ਪਿੰਡ ਵੜਿੰਗ ਨੇੜੇ ਸੇਮਨਾਲੇ ਦੇ ਪੁਲ ਨੂੰ ਜਲਦੀ ਚਾਲੂ ਕਰਨ ਦੀ ਮੰਗ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤ... ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।