16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਐੱਸ. ਡੀ. ਸਕੂਲ ਵਿਖੇ ਆਪਾਤ ਪ੍ਰਬੰਧਨ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਮਲੋਟ, 15 ਸਤੰਬਰ (ਪਾਟਿਲ)-ਐੱਸ. ਡੀ.

ਅਜੀਤ ਡੈਸਕ 16-09-2026
ਮਲੋਟ, 15 ਸਤੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਆਪਾਤ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਅੱਗ ਲੱਗਣ ਸਮੇਂ ਅਤੇ ਹੋਰ ਐਮਰਜੈਂਸੀ ਸਥਿਤੀਆਂ ਵਿਚ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਝੁਕੋ–ਡਿੱਗੋ–ਫ਼ੜੋ ਤਕਨੀਕ ਦਾ ਪ੍ਰਯੋਗਾਤਮਕ ਪ੍ਰਦਰਸ਼ਨ ਕਰਵਾਇਆ ਗਿਆ। ਇਸ ਮੌਕੇ ਪੋਸਟਰ ਮੇਕਿੰਗ, ਕੁਇਜ ਤੇ ਮੌਕ ਡਰਿੱਲ ਰਾਹੀਂ ਵੀ ਸੁਰੱਖਿਅਤ ਨਿਕਾਸ ਦੀ ਸਿਖਲਾਈ ਦਿੱਤੀ ਗਈ। ਅੰਤ ਵਿਚ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਨੂੰ ਹਰ ਸੰਕਟ ਦੀ ਘੜੀ ਵਿਚ ਸ਼ਾਂਤ ਰਹਿ ਕੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਹ ਪ੍ਰੋਗਰਾਮ ਸਕੂਲ ਦੀ ਆਪਦਾ ਪ੍ਰਬੰਧਨ ਕਮੇਟੀ ਦੇ ਨੋਡਲ ਅਫ਼ਸਰ ਮੈਡਮ ਜੋਤੀ, ਕਮੇਟੀ ਮੈਂਬਰ ਲਲਿਤਾ ਕਮਰਾ, ਮੈਡਮ ਸ਼ਵੇਤਾ ਅਤੇ ਏਕਤਾ ਗਾਂਧੀ ਵਲੋਂ ਕਰਵਾਇਆ ਗਿਆ।
ਪਿਛਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਖੇ ਧਰਨਾ ਅੱਜ ਅਗਲੀ ਖ਼ਬਰ ਪਿੰਡ ਕੁੱਲਰੀਆਂ ਦੀ ਫਿਰਨੀ ਦੀ ਹਾਲਤ ਖਸਤਾ ਹੋਣ ਕਾਰਨ ਪਿੰਡ ਵਾਸੀ ਦੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।