ਵਿਸ਼ਵ ਓਜ਼ੋਨ ਦਿਵਸ ਮੌਕੇ ਪੱਕੀ ਟਿੱਬੀ ਸਕੂਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ
ਮਲੋਟ, 16 ਸਤੰਬਰ (ਪਾਟਿਲ)-ਵਿਸ਼ਵ ਓਜ਼ੋਨ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ਵਿਦਿਆਰਥੀਆਂ ਤੇ ਸਟਾਫ਼ ਨੂੰ ਓਜ਼ੋਨ ਪਰਤ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਾਇੰਸ ਮਾਸਟਰ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਓਜ਼ੋਨ ਪਰਤ ਸੂਰਜ ਤੋਂ ਆਉਣ ਵਾਲੀਆਂ ਹਾਨੀਕਾਰਕ ਕਿਰਨਾਂ ਤੋਂ ਧਰਤੀ ’ਤੇ ਜੀਵਨ ਦੀ ਰੱਖਿਆ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।
ਅਜੀਤ ਡੈਸਕ
17-09-2026