20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਾਠੀ ਸਿੰਘਾਂ ਦੀ ਭੇਟਾ ਨੂੰ ਲੈ ਕੇ ਮਲੋਟ ਦੇ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ’ਚ ਮੱਤਭੇਦ

ਮਲੋਟ, 19 ਸਤੰਬਰ (ਪਾਟਿਲ)-ਮਲੋਟ ਸ਼ਹਿਰ ਦੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਬੀਤੇ ਦਿਨੀਂ ਕੀਤੀ ਗਈ ਮੀਟਿੰਗ ਦੌਰਾਨ ਪਾਠੀ ਸਿੰਘਾਂ ਨੂੰ ਗੁਰੂਘਰਾਂ ਵਲੋਂ ਦਿੱਤੀ ਜਾ ਰਹੀ ਭੇਟਾ ਸੰਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ। ਇਸ ਮਤੇ ’ਤੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਵਲੋਂ ਦਸਤਖ਼ਤ ਵੀ ਕੀਤੇ ਗਏ ਸਨ।

ਅਜੀਤ ਡੈਸਕ 20-09-2026
ਮਲੋਟ, 19 ਸਤੰਬਰ (ਪਾਟਿਲ)-ਮਲੋਟ ਸ਼ਹਿਰ ਦੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਬੀਤੇ ਦਿਨੀਂ ਕੀਤੀ ਗਈ ਮੀਟਿੰਗ ਦੌਰਾਨ ਪਾਠੀ ਸਿੰਘਾਂ ਨੂੰ ਗੁਰੂਘਰਾਂ ਵਲੋਂ ਦਿੱਤੀ ਜਾ ਰਹੀ ਭੇਟਾ ਸੰਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ। ਇਸ ਮਤੇ ’ਤੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਵਲੋਂ ਦਸਤਖ਼ਤ ਵੀ ਕੀਤੇ ਗਏ ਸਨ। ਇਸ ਸੰਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਹੁਣ ਕੁਝ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਵੱਖਰੀ ਮੀਟਿੰਗ ਕਰਕੇ ਪਹਿਲਾਂ ਸਰਬਸੰਮਤੀ ਨਾਲ ਤੈਅ ਕੀਤੀਆਂ ਭੇਟਾਵਾਂ ਵਿਚ ਤਬਦੀਲੀ ਕਰਦਿਆਂ ਪਹਿਲਾਂ ਨਿਰਧਾਰਤ ਕੀਤੀ ਭੇਟਾ ਤੋਂ ਵੀ ਘੱਟ ਕਰਨ ਸੰਬੰਧੀ ਮਤੇ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪਾਠੀ ਸਿੰਘਾਂ ਦੀ ਭੇਟਾ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਡਾ. ਗਿੱਲ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਪਾਠੀ ਸਿੰਘਾਂ ਦੀ ਭੇਟਾ ਵਿਚ ਵਾਧਾ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੰਗਤ ਵਲੋਂ ਗੁਰੂਘਰ ਦੇ ਵਜ਼ੀਰਾਂ ਨੂੰ ਵਧੀ ਹੋਈ ਭੇਟਾ ਦੇਣ ’ਤੇ ਕੋਈ ਇਤਰਾਜ਼ ਨਹੀਂ ਹੈ ਅਤੇ ਸੰਗਤ ਖ਼ੁਸ਼ੀ-ਖ਼ੁਸ਼ੀ ਆਪਣੀ ਸ਼ਰਧਾ ਅਨੁਸਾਰ ਸਹਿਯੋਗ ਕਰਦੀ ਹੈ। ਡਾ. ਗਿੱਲ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਹੋਈ ਮੀਟਿੰਗ ਦੇ ਫ਼ੈਸਲੇ ’ਤੇ ਕਾਇਮ ਰਹਿਣ ਅਤੇ ਪਾਠੀ ਸਿੰਘਾਂ ਨੂੰ ਉਨ੍ਹਾਂ ਦੀ ਮਿਹਨਤ ਅਨੁਸਾਰ ਬਣਦਾ ਮਾਨ-ਸਨਮਾਨ ਦਿੱਤਾ ਜਾਵੇ।
ਪਿਛਲੀ ਖ਼ਬਰ ਦੋਦਾ ਵਿਖੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮੀਟਿੰਗ ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼- ਦਰਸ਼ਨ ਲਾਲ ਗਰੋਵਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।